ਕੱਲ ਨੂੰ ਗੁਰੂ ਰਵਿਦਾਸ ਭਾਈਚਾਰਾ ਪੰਜਾਬ 'ਚ ਕਰੇਗਾ ਵੱਡਾ ਅੰਦੋਲਨ, ਸਭ ਕੁੱਝ ਹੋਵੇਗਾ ਬੰਦ

Tags

ਰਵੀਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ ਕਾਫੀ ਗਰਮਾ ਗਿਆ ਹੈ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਵੀਦਾਸ ਭਾਈਚਾਰੇ ਨੂੰ ਪਾਰਟੀ ਦਾ ਸਾਥ ਦੇਣ ਦੀ ਗੱਲ ਕੀਤੀ ਹੈ। ਜਾਖੜ ਦਾ ਇਹ ਬਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਤੋਂ ਇੱਕ ਦਿਨ ਬਾਅਦ ਆਇਆ ਹੈ।

ਇਸ ਦੇ ਨਾਲ ਹੀ ਜਾਖੜ ਨੇ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੰਦ ਦੇ ਨਾਲ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣਾ ਚਾਹਿਦਾ। ਇਸ ਕੇਸ ਦੀ ਪੈਰਵੀ ਲਈ ਭਾਈਚਾਰੇ ਨੂੰ ਸਾਰੀ ਕਾਨੂੰਨੀ ਤੇ ਵਿੱਤੀ ਸਹਾਇਤਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਤਵਾਰ ਨੂੰ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਇਸ ਮਸਲੇ ਦੇ ਸ਼ਾਂਤਮਈ ਨਿਪਟਾਰੇ ਵਿੱਚ ਸਹਾਇਤਾ ਲਈ ਗੱਲ ਕੀਤੀ ਸੀ, ਜਿਸ ਨਾਲ ਰਵਿਦਾਸ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨੇ ਕਿਹਾ ਕਿ ਇਸ ਮਸਲੇ 'ਤੇ ਪਾਰਟੀ ਰਵੀਦਾਸ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਦਿੱਲੀ ਵਿੱਚ ਢਾਹੇ ਗਏ ਮੰਦਰ ਦੀ ਮੁੜ ਉਸਾਰੀ ਤੇ ਇਸ ਦੇ ਨਿਰਮਾਣ ਲਈ ਕੇਸ ਦੀ ਪੈਰਵੀ ਲਈ ਹਰ ਸੰਭਵ ਤਰੀਕੇ ਨਾਲ ਸਹਾਇਤਾ ਕਰੇਗੀ। ਇਸ ਦੇ ਨਾਲ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੀ ਗੁਰੂ ਰਵਿਦਾਸ ਜੈਅੰਤੀ ਸਮੈਰੋਹ ਸਮਿਤੀ ਨੂੰ ਸੜਕਾਂ ਅਤੇ ਰਾਜਮਾਰਗਾਂ ਨੂੰ ਬੰਦ ਨਾ ਕਰਨ ਅਪੀਲ ਕੀਤੀ, ਕਿਉਂਕਿ ਇਸ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।