ਬਟਾਲਾ ਧਮਾਕੇ ਦੀਆਂ ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ, ਦੇਖੋ ਕਿਵੇਂ ਹੋਇਆ ਖ਼ਤਰਨਾਕ ਧਮਾਕਾ

Tags

ਬਟਾਲਾ ਦੀ ਪਟਾਕਾ ਫੈਕਟਰੀ 'ਚ ਬੀਤੀ ਸ਼ਾਮ ਹੋਏ ਜ਼ਬਰਦਸਤ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਧਮਾਕੇ ਦੀ ਸੀ.ਸੀ.ਟੀ.ਵੀ. ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ 'ਚ ਇਹ ਘਟਨਾ ਸਾਫ ਦਿਖਾਈ ਦੇ ਰਹੀ ਹੈ। ਇਸ ਧਾਮਕੇ ਨਾਲ ਆਲੇ-ਦੁਆਲੇ ਦੀਆਂ ਦੁਕਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਇਥੇ ਸਵਾਲ ਤਾਂ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਆਮ ਲੋਕਾਂ ਨੂੰ ਪਤਾ ਸੀ ਕਿ ਫੈਕਟਰੀ ਦਾ ਲਾਈਸੈਂਸ ਰੀਨਿਊ ਨਹੀਂ ਹੋਇਆ ਤਾਂ ਫਿਰ ਪ੍ਰਸ਼ਾਸਨ ਇਸ ਤੋਂ ਆਣਜਾਣ ਕਿਉਂ ਹੈ?

ਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਪਟਾਕਾ ਫੈਕਟਰੀ ਦੇ ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮਜ਼ਦੂਰਾਂ ਦੇ ਚਿੱਥੜੇ ਤੱਕ ਉਡ ਗਏ ਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ। ਧਮਾਕਾ ਇਨ੍ਹਾਂ ਤੇਜ਼ ਸੀ ਕਿ ਆਲੇ-ਦੁਆਲੇ ਦੇ ਘਰਾਂ ਅਤੇ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਦੀ ਮਾਲੀ ਮਦਦ ਦੇਣ ਦਾ ਐਲਾਨ ਕਰ ਦਿੱਤਾ ਹੈ।
zz