ਨਿਹੰਗ ਸਿੰਘ ਨੂੰ ਮਿਲ ਰਹੀ ਹੈ ਹੁਣ ਆਪਣੇ ਕੀਤੇ ਪਾਪਾਂ ਦੀ ਸਜ਼ਾ

Tags

ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ-ਬਾਦਸ਼ਾਹੀ ਤਾਜ਼ ਨਾਲ ਕਰਦੇ ਹਨ। ਉਹ ਬਾਦਸ਼ਾਹ ਦੇ ਤਾਜ 'ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ ।

ਭਾਈ ਕਾਨ੍ਹ ਸਿੰਘ ਨਾਭਾ ਨੇ ਮਹਾਨ ਕੋਸ਼ ਦੇ ਪੰਨਾ ੭੦੪ ਤੇ ਲਿਖਿਆ ਹੈ- "ਨਿਹੰਗ ਸਿੰਘ, ਸਿੰਘਾਂ ਦਾ ਇੱਕ ਫਿਰਕਾ ਹੈ, ਜੋ ਸੀਸ ਪੁਰ ਫਰਹਰੇ ਵਾਲਾ ਦੁਮਾਲਾ, ਚੱਕ੍ਰ, ਤੋੜਾ, ਕਿਰਪਾਨ, ਖੰਡਾ, ਗਜਗਾਹ, ਆਦਿ ਸ਼ਸਤਰ ਅਤੇ ਨੀਲਾ ਬਾਣਾ ਪਹਿਨਦਾ ਹੈ।" ਇੱਕ ਵਾਰ ਬਾਬਾ ਫਤਹ ਸਿੰਘ ਜੀ ਸੀਸ ਤੇ ਦੁਮਾਲਾ ਸਜਾ ਕੇ ਦਸਮੇਸ਼ ਜੀ ਦੇ ਹਜ਼ੂਰ ਆਏ, ਜਿਸ ਪੁਰ ਪਿਤਾ ਜੀ ਨੇ ਫ਼ਰਮਾਇਆ ਕਿ ਇਸ ਬਾਣੇ ਦਾ ਨਿਹੰਗ ਪੰਥ ਹੋਵੇਗਾ। ਇਹ ਵੀ ਆਖਿਆ ਜਾਂਦਾ ਹੈ ਕਿ ਜਦ ਉੱਚ ਦੇ ਪੀਰ ਵਾਲਾ ਨੀਲਾ ਬਾਣਾ ਕਲਗੀਧਰ ਨੇ ਅੱਗ ਵਿੱਚ ਸਾੜਿਆ ਤਾਂ ਉਸ ਵੇਲੇ ਇੱਕ ਲੀਰ ਕਟਾਰ ਨਾਲ ਬੰਨ੍ਹੀ, ਜਿਸ ਤੋਂ ਨੀਲੇ ਬਾਣੇ ਵਾਲਾ ਨਿਹੰਗਾਂ ਸਿੰਘਾਂ ਦਾ ਬਾਣਾ ਤੁਰਿਆ।
zz