ਪੰਜਾਬੀ ਗਾਇਕ ਰੰਧਾਵਾ ਬ੍ਰਦਰਜ਼ ਅਤੇ ਐਲੀ ਮਾਂਗਟ ਵਿਚਕਾਰ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਬੀਤੇ ਦਿਨ ਸੈਕਟਰ-88 ਪਹੁੰਚੇ ਐਲੀ ਮਾਂਗਟ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਜਿਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਤੇ ਅੱਜ ਉਸ ਨੂੰ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਸ ‘ਤੇ ਕੋਰਟ ਨੇ ਸੁਣਵਾਈ ਕਰਦਿਆਂ ਐਲੀ ਮਾਂਗਟ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਕੱਲ੍ਹ ਐਲੀ ਮੋਹਾਲੀ ਪਹੁੰਚਿਆ, ਜਿਥੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਇਕ ਦਿਨ ਪਹਿਲਾਂ 10 ਸਤੰਬਰ ਨੂੰ ਹੀ ਗਾਇਕ ਰੰਮੀ ਰੰਧਾਵਾ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ।
ਤੁਹਾਨੂੰ ਦੱਸ ਦਈਏ ਕਿ ਕਈ ਦਿਨਾਂ ਤੋਂ ਦੋਹਾਂ ਗਾਇਕਾਂ ਵਿਚਕਾਰ ਸੋਸ਼ਲ ਮੀਡੀਆ ‘ਤੇ ਲੜਾਈ ਚੱਲ ਰਹੀ ਸੀ। ਜਿਸ ਦੌਰਾਨ ਦੋਵਾਂ ਨੇ ਆਪਸ ‘ਚ 11 ਸਤੰਬਰ ਨੂੰ ਆਹਮੋ-ਸਾਹਮਣੇ ਹੋ ਕੇ ਖੂਨੀ ਸੰਘਰਸ਼ ਕਰਨ ਦਾ ਸਮਾਂ ਫਿਕਸ ਕੀਤਾ ਸੀ। ਇਸ ਮਾਮਲੇ ਤੇ ਪ੍ਰਿੰਸ ਰੰਧਾਵਾ ਦਾ ਕਹਿਣਾ ਹੈ ਕਿ ਜ਼ਮਾਨਤੀ ਕਾਗਜ਼ਾਤ ਹੋਣ ਦੇ ਬਾਵਜੁਦ ਪੁਲਿਸ ਨੇ ਜਾਣ ਬੁੱਝ ਕੇ ਰੰਮੀ ਰੰਧਾਵਾ ਨੂੰ ਜੇਲ੍ਹ ਦੇ ਅੰਦਰ ਰੱਖਿਆ। ਇਹਨਾਂ ਹੀ ਦੋਵਾਂ ਨੇ ਇਕ ਦੂਜੇ ਨੂੰ ਮਿਲਣ ਦਾ ਸਮਾਂ ਵੀ ਤੈਅ ਕੀਤਾ। ਇਸ ਦੌਰਾਨ ਪੁਲਿਸ ਦੇ ਸਾਹਮਣੇ ਐਲੀ ਮਾਂਗਟ ਦੇ ਸਮਰਥਕਾਂ ਨੇ ਗੋਲੀਆਂ ਵੀ ਚਲਾਈਆਂ ਜੋ ਕਿ ਇਕ ਤਰ੍ਹਾਂ ਦੀ ਗੁੰਡਾਗਰਦੀ ਦੀ ਝਲਕ ਦੇਖਣ ਨੂੰ ਮਿਲੀ।