ਪੰਡਿਤ ਰਾਓ ਧਰੇਨਵਰ ਨੇ ਬਣਾਈ ਗੁਰਦਾਸ ਮਾਨ ਦੀ ਰੇਲ

ਕਰਨਾਟਕਾ ਦੇ ਮੂਲ ਨਿਵਾਸੀ ਅਤੇ ਪੰਜਾਬੀ ਭਾਸ਼ਾ ਪ੍ਰਤੀ ਅਥਾਹ ਪਿਆਰ ਰੱਖਣ ਵਾਲੇ ਪੰਡਿਤ ਰਾਓ ਧਰੇਂਨਵਰ ਨੇ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਦੇ ਕੋਲ ਪਹੁੰਚ ਕੇ ਪੰਜਾਬੀ ਭਾਸ਼ਾ ਦਾ ਕਥਿਤ ਤੌਰ 'ਤੇ ਨਿਰਾਦਰ ਕਰਨ ਵਾਲੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਪ੍ਰੋ. ਹੁਕਮ ਚੰਦ ਰਾਜਪਾਲ ਸਮੇਤ ਪੰਜਾਬ ਦੇ ਕਈ ਗਾਇਕਾਂ ਦੀ ਸ਼ਿਕਾਇਤ ਕੀਤੀ ਹੈ। ਪੰਜਾਬੀ ਭਾਸ਼ਾ ਦੇ ਸਤਿਕਾਰ ਅਤੇ ਸਨਮਾਨ ਨੂੰ ਉੱਚੀ ਪੱਧਰ 'ਤੇ ਰੱਖਣ ਲਈ ਤੁਸੀਂ ਉਮਰ ਭਰ ਯਤਨ ਕੀਤੇ ਹਨ। ਜਸਵੰਤ ਸਿੰਘ ਕੰਵਲ ਦੇ ਘਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਡਿਤ ਰਾਓ ਧਰੇਨਵਰ ਨੇ ਲਿਖਤੀ ਸ਼ਿਕਾਇਤ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਲਈ ਤੁਹਾਡਾ ਯੋਗਦਾਨ ਸਰਬੋਤਮ ਹੈ |

ਜਸਵੰਤ ਸਿੰਘ ਕੰਵਲ ਦੇ ਘਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਡਿਤ ਰਾਓ ਧਰੇਂਨਵਰ ਨੇ ਲਿਖਤੀ ਸ਼ਿਕਾਇਤ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਲਈ ਤੁਹਾਡਾ ਯੋਗਦਾਨ ਸਰਬੋਤਮ ਹੈ। ਪਰ ਅੱਜ ਕੱਲ ਦੇ ਕੁਝ ਲੋਕਾਂ ਵੱਲੋਂ ਪੰਜਾਬੀ ਭਾਸ਼ਾ ਦੀ ਬੇਕਦਰੀ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਵੇਂ ਕਿ ਪ੍ਰੋ. ਹੁਕਮ ਚੰਦ ਰਾਜਪਾਲ ਨੇ ਪਟਿਆਲਾ ਦੇ ਸੈਮੀਨਾਰ ਵਿੱਚ ਅਤੇ ਗਾਇਕ ਗੁਰਦਾਸ ਮਾਨ ਕੈਨੇਡਾ ਦੇ ਇੱਕ ਰੇਡੀਓ ਇੰਟਰਵਿਊ ਦੌਰਾਨ ਪੰਜਾਬੀ ਭਾਸ਼ਾ ਦੀ ਬੇਕਦਰੀ ਕਰਦੇ ਨਜ਼ਰ ਆਏ ਹਨ। ਉਨ੍ਹਾਂ ਕੰਵਲ ਜੀ ਨੂੰ ਕਿਹਾ ਕਿ ਉਹ ਇੰਨਾਂ ਦੋਵਾਂ ਨੂੰ ਆਪਣੇ ਘਰ ਬੁਲਾ ਕੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਸਮਝਾਉਣ।