ਹੁਣ ਹਾਈ ਕੋਰਟ ਨੇ ਸੱਦ ਲਿਆ ਡੇਰਾ ਰਾਧਾ ਸੁਆਮੀ ਦਾ ਮੁਖੀ,ਪੈ ਗਿਆ ਵੱਡਾ ਪੰਗਾ

Tags

ਦਾਈਚੀ-ਰਨਬੈਕਸੀ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਬਾਬਾ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਅਦਾਲਤ 'ਚ ਅਰਜ਼ੀ ਦੇ ਕੇ ਕਿਹਾ ਸੀ ਕਿ ਉਨ੍ਹਾਂ ਦੀ ਆਰ. ਐੱਚ. ਸੀ. ਹੋਲਡਿੰਗਜ਼, ਜਿਸ ਦੇ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਹਨ, ਵੱਲ ਕੋਈ ਦੇਣਦਾਰੀ ਨਹੀਂ ਹੈ। ਇਸ ਤੋਂ ਪਹਿਲਾਂ ਅਦਾਲਤ ਰੈਨਵੈਕਸੀ ਦੇ ਸਾਬਕਾ ਪ੍ਰਮੋਟਰਾਂ ਨੂੰ ਜਾਪਾਨੀ ਕੰਪਨੀ ਡਾਇਚੀ ਸੈਂਕਿਓ ਨੂੰ 3500 ਕਰੋੜ ਰੁਪਏ ਦੀ ਰਕਮ ਅਦਾ ਕਰਨ ਦਾ ਹੁਕਮ ਦੇ ਚੁੱਕੀ ਹੈ।

ਆਪਣੀਆਂ ਦਲੀਲਾਂ 'ਚ ਬਾਬਾ ਢਿੱਲੋਂ ਨੇ ਅਦਾਲਤ ਨੂੰ ਦੱਸਿਆ ਕਿ ਆਰ. ਐੱਚ. ਸੀ. ਹੋਲਡਿੰਗਸ ਨੇ ਝੂਠੇ ਦਾਅਵੇ ਪੇਸ਼ ਕੀਤੇ ਹਨ। ਇਸ ਪਿੱਛੋਂ ਅਦਾਲਤ ਨੇ 11 ਅਕਤੂਬਰ ਨੂੰ ਦਿੱਤੇ ਆਪਣੇ ਹੁਕਮ 'ਚ ਬਾਬਾ ਢਿੱਲੋਂ ਉਨ੍ਹਾਂ ਦੀ ਪਤਨੀ ਸ਼ਬਨਮ, ਪੁੱਤਰ ਗੁਰਕੀਰਤਨ ਅਤੇ ਗੁਰਪ੍ਰੀਤ ਤੇ ਨੂੰਹ ਨਾਇਨਤਾਰਾ ਨੂੰ ਲੈਣ-ਦੇਣ ਦੇ ਸਾਰੇ ਦਸਤਾਵੇਜ਼ਾਂ ਨਾਲ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ਹਾਈਕੋਰਟ ਵਿੱਚ ਅਪੀਲ ਕਰਕੇ ਕਿਹਾ ਹੈ ਕਿ ਉਨ੍ਹਾਂ 'ਤੇ ਆਰਐਚਸੀ ਹੋਲਡਿੰਗ ਦਾ ਕੋਈ ਬਕਾਇਆ ਨਹੀਂ। ਢਿੱਲੋਂ ਨੇ ਹਾਈਕੋਰਟ ਨੂੰ ਕਿਹਾ ਹੈ ਕਿ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਦਾ ਇਹ ਦਾਅਵਾ ਬਿਲਕੁਲ ਗ਼ਲਤ ਹੈ ਕਿ ਉਨ੍ਹਾਂ ਵੱਲ ਦੋਵਾਂ ਦਾ ਕੋਈ ਬਕਾਇਆ ਬਾਕੀ ਹੈ।