ਲਾਂਘੇ ‘ਤੇ ਕੈਪਟਨ ਨੇ ਪਾਇਆ ਪੰਗਾ! ਰੰਗ ‘ਚ ਭੰਗ ਪਾਉਣ ਵਾਲੀ ਗੱਲ ਕੀਤੀ

Tags

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸਰਗਰਮ ਅਤੇ ਚੌਕਸ ਹਾਂ। ਉਨ੍ਹਾਂ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਵਿਰੁੱਧ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਕਿਉਂਕਿ ਹਾਲ ਹੀ ਦੇ ਸਮਿਆਂ ਦੌਰਾਨ ਪੰਜਾਬ ਵਿੱਚ ਆਈ.ਐਸ.ਆਈ ਦੀਆਂ ਸਰਗਰਮੀਆਂ ਵਿਸ਼ੇਸ਼ ਤੌਰ ਤੇ ਨੋਟ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਹ ਵਿਚਾਰ ਪ੍ਰਗਟ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਮੁੱਦੇ ਦਾ ਸੌੜੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਸਿਆਸੀਕਰਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸਿਆਸਤ ਨੂੰ ਇਕ ਪਾਸੇ ਰੱਖ ਦੇਣਾ ਚਾਹੀਦਾ ਹੈ ਅਤੇ ਇਹ ਮਹਾਨ ਸਮਾਰੋਹ ਆਯੋਜਿਤ ਕਰਨ ਦਾ ਕੰਮ ਸੂਬਾ ਸਰਕਾਰ ’ਤੇ ਛੱਡ ਦੇਣਾ ਚਾਹੀਦਾ ਹੈ ਜਿਸ ਤਰਾਂ ਪਿਛਲੇ ਮੌਕਿਆਂ ਦੌਰਾਨ ਅਜਿਹਾ ਅਮਲ ਚਲਦਾ ਆ ਰਿਹਾ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦਾ ਸਿਆਸੀਕਰਨ ਕਰਨ ਲਈ ਤਿੱਖੀ ਅਲੋਚਨਾ ਕੀਤੀ ਜੋ ਕਿ ਸਿੱਖ ਮੱਤ ਦੇ ਮਹਾਨ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਿਰੁੱਧ ਹੈ ਅਤੇ ਜਿਨਾਂ ਦਾ ਅਸੀਂ ਇਸ ਸਾਲ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ।