ਸੁਖਦੇਵ ਸਿੰਘ ਢੀਂਡਸਾ ਹਰ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਬਿਆਨਬਾਜੀਆਂ ਕਰਦੇ ਹੀ ਰਹਿੰਦੇ ਹਨ। ਇਸ ਦੇ ਚਲਦਿਆ ਅੱਜ ਇੱਕ ਵਾਰ ਫਿਰ ਵੱਡੇ ਢੀਂਡਸਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਇਕੱਠੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਐਸਜੀਪੀਸੀ ਨੂੰ ਕੁਝ ਵਿਅਕਤੀਆਂ ਨੇ ਗੁ ਲਾ ਮ ਰੱਖਿਆ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਰਾਜਨੀਤੀ ਤੇ ਧਰਮ ਭਾਵੇਂ ਇਕੱਠੇ ਚੱਲਣ ਪਰ ਰਾਜਨੀਤੀ ‘ਤੇ ਕੁੰ ਡਾ ਧਰਮ ਦਾ ਹੋਣਾ ਚਾਹੀਦਾ ਹੈ।
ਵੱਡੇ ਢੀਂਡਸਾ ਨੇ ਦੱਸਿਆ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਉਨ੍ਹਾਂ ਨਾਲ ਕੁਝ ਅਜਿਹੀਆਂ ਜਥੇਬੰਦੀਆਂ ਵੀ ਹੋਣਗੀਆ ਜਿਹੜੀਆਂ ਰਾਜਨੀਤਕ ਚੋਣਾਂ ‘ਚ ਹਿੱਸਾ ਨਹੀਂ ਲੈਣਗੀਆਂ।ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਲੁੱ ਟਿ ਆ ਜਾ ਰਿਹਾ ਹੈ ਅਤ ਸ਼੍ਰੋਮਣੀ ਅਕਾਲੀ ਦਲ ਅੰਦਰ ਵੀ ਡਿ ਕਟੇ ਟਰਸ਼ਿ ਪ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਵਿਰੁੱਧ ਹੀ ਉਨ੍ਹਾਂ ਵੱਲੋਂ ਇਹ ਮੁਹਿੰਮ ਚਲਾਈ ਗਈ ਹੈ।