ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਸ਼ੱਕ ਵੀਰਵਾਰ ਨੂੰ ਕਾਂਗਰਸ ਦੇ ਬਾਗੀ ਵਿਧਾਇਕ ਪਰਗਟ ਸਿੰਘ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ ਪਰ ਇਸ ਦੇ ਨਾਲ ਹੀ ਕਾਂਗਰਸ ਸਰਕਾਰ ਨੇ ਇਹ ਵੀ ਕਬੂਲ ਹੀ ਲਿਆ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹੀ ਹਾਲਾਤ ਹੋਰ ਮਾਮਲਿਆਂ ’ਤੇ ਬਣੇ ਹੋਏ ਹਨ। ਸਿੰਜਾਈ ਵਿਭਾਗ ਵਿੱਚ ਪਿਛਲੀ ਅਕਾਲੀ ਸਰਕਾਰ ਸਮੇਂ ਹੋਏ ਵੱਡੇ ਘੁ ਟਾ ਲੇ ਵਿੱਚ ਸ਼ਾਮਲ ਅਧਿਕਾਰੀਆਂ ਤੇ ਹੋਰ ਤੋਂ ਪੁੱਛ-ਪੜਤਾਲ ਨਹੀਂ ਕੀਤੀ ਗਈ। ਪਰਗਟ ਸਿੰਘ ਨੇ ਮੁੱਖ ਮੰਤਰੀ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਕੋਲੋਂ ਬਹੁਤ ਆਸਾਂ ਸਨ ਪਰ ਉਸ ਦਿਸ਼ਾ ਵਿੱਚ ਕੁਝ ਨਹੀਂ ਹੋ ਰਿਹਾ, ਜਿਸ ਕਰਕੇ ਸਥਿਤੀ ਹੱਥੋਂ ਨਿਕਲਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨ ਸ਼ੀ ਲੇ ਪਦਾਰਥਾਂ ਦੇ ਮੁੱਦੇ ’ਤੇ ਐਸਟੀਐਫ ਮੁਖੀ ਦੀ ਰਿਪੋਰਟ ਤੇ ਇਕ ਹੋਰ ਪੁਲੀਸ ਅਧਿਕਾਰੀ ਦੀ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬੰਦ ਲਿਫਾਫੇ ਵਿੱਚ ਪਈ ਹੈ। ਇਸ ਮਾਮਲੇ ਵਿਚ ਦੋਵਾਂ ਧਿਰਾਂ ਦੇ ਵਕੀਲ ਆਪਸੀ ਸਹਿਮਤੀ ਨਾਲ ਤਰੀਕਾਂ ਲੈ ਰਹੇ ਹਨ, ਅਜਿਹੀ ਸਥਿਤੀ ਵਿੱਚ ਕੀ ਇਨਸਾਫ ਹੋਵੇਗਾ? ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਫੌਰੀ ਲੋੜ ਹੈ। ਟਰਾਂਸਪੋਰਟ ਮਾ ਫੀ ਏ ਦੇ ਮਾਮਲੇ ਵਿਚ ਵੀ ਹਾਲਤ ਪਹਿਲਾਂ ਨਾਲੋਂ ਵੀ ਬਦਤਰ ਹਨ। ਇਸ ਲਈ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ।ਪਰਗਟ ਸਿੰਘ ਨੇ ਚਿੱਠੀ ਲਿਖ ਕੇ ਉਹੀ ਮੁੱਦੇ ਉਠਾਏ ਸਨ ਜਿਨ੍ਹਾਂ 'ਤੇ ਸਖਤ ਕਾਰਵਾਈ ਦਾ ਵਾਅਦਾ ਕਰਕੇ ਕਾਂਗਰਸ ਸੱਤਾ ਵਿੱਚ ਆਈ ਸੀ। ਹੁਣ ਕੈਪਟਨ ਨੇ ਇਨ੍ਹਾਂ ਮੁੱਦਿਆਂ 'ਤੇ ਕਾਰਵਾਈ ਦਾ ਭਰੋਸਾ ਦੇ ਕੇ ਸਵੀਕਾਰ ਲਿਆ ਹੈ ਕਿ ਉਹ ਤਿੰਨ ਸਾਲ ਇਹ ਸਭ ਭੁੱਲ ਚੁੱਕੇ ਸਨ।