ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੰਗਰੂਰ 'ਚ ਕੀਤੀ ਰੈਲੀ ਦਾ ਜਵਾਬ ਦੇਣ ਲਈ ਅੱਜ ਢੀਂਡਸਾ ਪਰਿਵਾਰ ਦੇ ਹਮਾਇਤੀਆਂ ਵੱਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਸੇਵਾ ਸਿੰਘ ਸੇਖਵਾਂ, ਬਲਵੰਦ ਸਿੰਘ ਰਾਮੂਵਾਲੀਆ, ਰਵੀਇੰਦਰ ਸਿੰਘ, ਰਣਜੀਤ ਸਿੰਘ ਬ੍ਰਹਮਪੁਰਾ, ਮਨਜੀਤ ਸਿੰਘ ਜੀਕੇ ਅਤੇ ਬੀਰਦਵਿੰਦਰ ਸਿੰਘ ਨੇ ਵਾਰੀ-ਵਾਰੀ ਸੰਬੋਧਨ ਕੀਤਾ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੀ ਸਹੀ ਅਗਵਾਈ ਕੌਣ ਕਰ ਸਕਦਾ ਹੈ ਇਸ ਦਾ ਫੈਸਲਾ ਲੋਕਾਂ ਨੂੰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸੱਚੇ ਲੋਕਾਂ ਦੀ ਲੋੜ ਜਿਹੜੇ ਧਰਮ ਪ੍ਰਤੀ ਸੇਵਾ ਭਾਵਨਾ ਰੱਖਦੇ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦੋਬਾਰਾ ਬਹਾਲ ਹੋਣੀ ਚਾਹੀਦੀ ਹੈ।
ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਚੋਣਾਂ ਕਿਸੇ ਵੇਲੇ ਵੀ ਕਰਵਾਉਣ ਦੀ ਗੱਲ ਆਖ ਰਹੇ ਹਨ ਜੇ ਅਜਿਹਾ ਹੈ ਤਾਂ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਮਤਾ ਪਾਸ ਕਰਵਾਉਣ ਅਤੇ ਕੇਂਦਰ ਨੂੰ ਭੇਜਣ। ਇਸ ਮੌਕੇ ਪਰਮਿੰਦਰ ਢੀਂਡਸਾ ਨੇ ਕਿਹਾ, "ਬਾਦਲਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸਾਰੀ ਸਿੱਖ ਕੌਮ ਨੂੰ ਦਾ ਅ 'ਤੇ ਲਗਾ ਦਿੱਤਾ ਹੈ। ਬਾਦਲ ਉਨ੍ਹਾਂ 'ਤੇ ਕਾਂਗਰਸ ਨਾਲ ਮਿਲੇ ਹੋਣ ਦਾ ਦੋ ਸ਼ ਲਗਾ ਰਹੇ ਹਨ ਪਰ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਕਾਂਗਰਸ ਨਾਲ ਕੌਣ ਰਲਿਆ ਹੋਇਆ ਹੈ।