ਹੁਣ ਵਿਧਾਨ ਸਭਾ ਦੇ ਅੰਦਰ ਗਰਜਿਆ ਸਿਮਰਜੀਤ ਬੈਂਸ ,ਕਹਿੰਦਾ ਲਿੱਪਾਪੋਤੀ ਨਾ ਕਰੋ

Tags

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਸਦਨ ਵਿਚ ਇਹ ਮਤਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲਿਆਂਦਾ ਗਿਆ। ਜਿਸ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਸਹਿਮਤੀ ਨਾਲ ਪਾਸ ਕਰ ਦਿੱਤਾ ਗਿਆ। ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਮੰਗ ਕੀਤੀ ਕਿ ਜਦੋਂ ਤੱਕ ਇਸ ਮਤੇ ਸਬੰਧੀ ਕੇਂਦਰ ਦਾ ਕੋਈ ਫ਼ੈਸਲਾ ਨਹੀਂ ਆਉਂਦਾ ਹੈ, ਉਦੋਂ ਤੱਕ ਪੰਜਾਬ ਸਰਕਾਰ ਤੇ ਐੱਸਜੀਪੀਸੀ 10-10 ਡਾਲਰ ਕਰ ਕੇ ਸ਼ਰਧਾਲੂਆਂ ਦੀ ਫ਼ੀਸ ਦੇਵੇ। ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਦੀ ਮੰਗ ਕੀਤੀ ਹੈ ।

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਰਧਾਲੂਆਂ ਦੀ ਕੁੱਤਿਆਂ ਤੋਂ ਕਰਵਾਈ ਜਾਂਦੀ ਚੈਕਿੰਗ ਬੰਦ ਕਰਵਾਉਣ ਦੀ ਮੰਗ ਕੀਤੀ ਗਈ।ਇਸ ਮੌਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਤਾਂ ਬਹੁਤ ਸ ਖ਼ ਤ ਹਨ, ਜਿਸ ਕਾਰਨ ਵੱਡੀ ਗਿਣਤੀ ਸੰਗਤਾਂ ਦਰਸ਼ਨਾਂ ਤੋਂ ਵਾਂਝੀਆਂ ਹਨ।