ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਰਣਧੀਰ ਸਿੰਘ ਰੱਖੜਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੋਂ ਅਤੇ ਅਜੈ ਥਾਪਰ ਨੇ ਕੌਮੀ ਸਿਆਸੀ ਸਲਾਹਕਾਰ ਨੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ 'ਤੇ ਆਪਹੁਦਰੀਆਂ ਦੇ ਦੋ ਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ ਦੇਣ ਦਾ ਦਾਅਵਾ ਕੀਤਾ ਹੈ | ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਹੈ ਕਿ ਪਾਰਟੀ ਦੇ ਪੁਰਾਣੇ ਢਾਂਚੇ ਨੂੰ ਭੰ ਗ ਕਰਨ ਉਪਰੰਤ ਪਾਰਟੀ ਪ੍ਰਧਾਨ ਦੀ ਚੋਣ ਹੋਈ ਹੈ ਅਤੇ ਬਾਕੀ ਢਾਂਚੇ ਦਾ ਐਲਾਨ ਕਰਨਾ ਅਜੇ ਬਾਕੀ ਹੈ | ਇਸ ਲਈ ਅਹੁਦੇਦਾਰੀਆਂ ਤੋਂ ਅਸਤੀਫ਼ਾ ਕਿਵੇਂ ਦਿੱਤਾ ਜਾ ਸਕਦਾ ਹੈ |
ਅੱਜ ਪਟਿਆਲਾ ਦੇ ਇਕ ਨਿੱਜੀ ਹੋਟਲ ਵਿਖੇ ਬੈਠਕ ਉਪਰੰਤ ਰਣਧੀਰ ਸਿੰਘ ਰੱਖੜਾ ਨੇ ਇਹ ਫ਼ੈਸਲਾ ਲਿਆ | ਇਸ ਮੌਕੇ ਸ. ਰੱਖੜਾ ਵਲੋਂ ਜਾਰੀ ਕੀਤੇ ਬਿਆਨ 'ਚ ਉਨ੍ਹਾਂ ਨਾਲ ਸਰਬਜੀਤ ਸਿੰਘ ਰੋਹਟਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ, ਮੇਜਰ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਜੋਗਿੰਦਰ ਪਾਲ ਸਿੰਘ ਲਵਲੀ ਬਵੇਜਾ ਜਨਰਲ ਸਕੱਤਰ ਪਟਿਆਲਾ ਦਿਹਾਤੀ ਜਨਰਲ ਸਕੱਤਰ ਯੂਥ ਵਿੰਗ ਅਕਾਲੀ ਦਲ ਮਾਲਵਾ ਜੋਨ-2 ਦੇ ਨਾਂਅ ਵੀ ਅਸਤੀਫ਼ਾ ਦੇਣ ਵਾਲਿਆਂ 'ਚ ਸ਼ਾਮਿਲ ਹਨ |