ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਵਿੱਚ ਇੰਚਾਰਜ ਬਣਾ ਕੇ ਭੇਜਿਆ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਸਣੇ ਹੋਰ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਦਰਅਸਲ ਜਰਨੈਲ ਸਿੰਘ ਨੇ ਐਲਾਨ ਕੀਤਾ ਸੀ ਕਿ ਉਹ ਬਾਗੀ ਲੀਡਰਾਂ ਤੋਂ ਇਲਾਵਾ ਹੋਰ ਪੰਜਾਬ ਬਾਰੇ ਸੋਚਣ ਵਾਲੇ ਲੀਡਰਾਂ ਨੂੰ ਪਾਰਟੀ ਅੰਦਰ ਲਿਆਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੇ ਐਲਾਨ ਮਗਰੋਂ ਸਰਗ ਰਮੀ ਵਿਖਾਉਂਦਿਆ ਭਗਵੰਤ ਮਾਨ ਨੇ ਅੱਜ ਇਸ ਦੀ ਸ਼ੁਰੂਆਤ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਿੱਤ ਤੋਂ ਬਾਅਦ ਲੋਕਾਂ ਵਿੱਚ ਹੌਸਲਾ ਬਣ ਗਿਆ ਹੈ।
ਇਸ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਧਰਮ ਤੇ ਨ ਫ਼ ਰ ਤ ਦੀ ਰਾਜਨੀਤੀ ਨਹੀਂ ਹੋਏਗੀ। ਇਸ ਐਲਾਨ ਦੇ ਨਾਲ ਹੀ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਸਰ ਗਰ ਮ ਹੋ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਗੁਰਤੇਜ ਪੰਨੂੰ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਗੁਰਤੇਜ ਪੰਨੂੰ ਵਿਦਿਆਰਥੀ ਲੀਡਰ ਹਨ। ਉਹ ਅਨੁਰਾਗ ਠਾਕੁਰ ਨਾਲ ਬੀਜੇਪੀ ਵਿੱਚ ਰਹਿ ਚੁੱਕੇ ਹਨ।