ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਲਕੇ ਤੋਂ ਯਾਨੀ ਸੋਮਵਾਰ ਤੋਂ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਬੰਦ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਮੁਤਾਬਕ ਕਰਤਾਰਪੁਰ ਲਾਂਘਾ ਅਸਥਾਈ ਤੌਰ ਤੇ ਬੰਦ ਕਰਨ ਦੇ ਅਦੇਸ਼ ਹਨ।ਦੇਸ਼ ਘਾਤਕ ਕੋਰੋਨਾ ਵਾਇਰਸ ਦੇ ਸੰ ਕ ਟ ਨਾਲ ਜੂਝ ਰਿਹਾ ਹੈ। ਭਾਰਤ ਵਿੱਚ ਕੋਰੋਨਾ ਦੇ ਕੇਸ ਹੁਣ ਵਧ ਕੇ 93 ਹੋ ਗਏ ਹਨ। ਹਾਲਾਂਕਿ, ਇਨ੍ਹਾਂ ਵਿੱਚ 17 ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਭਾਰਤ ਸਰਕਾਰ ਨੇ ਕੋਰੋਨਾ ਨੂੰ ਕੌਮੀ ਤ ਬਾ ਹੀ ਘੋਸ਼ਿਤ ਕੀਤੀ ਹੈ। ਬੀ ਐਸ ਐਫ ਨੇ ਕਿਹਾ ਹੈ ਕਿ ਕੋਰੋਨਾਵਾਇਸ ਕਾਰਨ ਕਰਤਾਰਪੁਰ ਲਾਂਘੇ ਲਈ ਰਜਿਸਟਰੀ ਕਰਣ ਅਤੇ ਹੋਰ ਸੇਵਾਵਾਂ ਮੁਅੱਤਲ ਕੀਤੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਦੇਸ਼ ਵਿੱਚ ਸਭ ਤੋਂ ਵੱਧ ਕੇਸ ਕੇਰਲ ਤੋਂ ਆਏ ਹਨ। ਕੇਰਲ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਉੱਤਰ ਪ੍ਰਦੇਸ਼ ਵਿੱਚ 12 ਅਤੇ ਦਿੱਲੀ ਵਿੱਚ 7 ਮਰੀਜ਼ ਹਨ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਜਾਵੇਗਾ।