ਪੰਜਾਬ 'ਚ ਕੋਰੋਨਾਵਾਇਰਸ ਦੇ ਖ ਤਰੇ ਨਾਲ ਨਜਿੱਠਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਮੁਸ਼ਕਲ ਘੜੀ ਵਿੱਚ ਸਿਹਤ ਕਰਮਚਾਰੀ ਤੇ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਇਸ ਮਹਾਮਾਰੀ ਨਾਲ ਅੱਗੇ ਹੋ ਕੇ ਲੜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਤੇ ਵੀਆਈਪੀ ਸੁਰੱਖਿਆ 'ਚ ਤਾਇਨਾਤ 1300 ਜਵਾਨਾਂ ਨੂੰ ਹਟਾ ਕੇ ਲੋਕਾਂ ਦੀ ਸੇਵਾ 'ਚ ਲਾਉਣ ਦਾ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸੁਰੱਖਿਆ 'ਚ ਕਟੌਤੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਲੋਕਾਂ ਦੀ ਸਹੂਲਤ ਲਈ ਫੀਲਡ 'ਚ ਤਾਇਨਾਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੂੰ ਦੋ ਮਹੀਨੇ ਲਈ ਹੋਰ ਸੇਵਾ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ।ਇਸ ਮਹੌਲ 'ਚ ਪੰਜਾਬ ਪੁਲਿਸ ਵੀ ਆਪਣੀ ਡਿਉਟੀ 'ਤੇ ਤਾਇਨਾਤ ਹੈ ਤੇ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਲਾਏ ਗਏ ਕ ਰਫਿਊ ਦਾ ਪਾਲਣ ਕਰਨ 'ਚ ਮਦਦ ਕਰ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਹੈ।