ਪੁਲਿਸ ਵਾਲੇ ਨੇ ਕੁੱਟਿਆ ਪੁਲਿਸ ਮੁਲਾਜ਼ਮ, ਵੇਖੋ ਕੀ ਹਾਲ ਕੀਤਾ

Tags

ਕੋਰੋਨਾਵਾਇਰਸ ਦੀ ਦਹਿਸ਼ਤ ਵਿੱਚ ਪੰਜਾਬ ਸਰਕਾਰ ਵੱਲੋਂ ਕਰਫਿਊ ਲਾਉਣ ਦਾ ਸਭ ਨੇ ਸਵਾਗਤ ਕੀਤਾ ਸੀ ਪਰ ਪੁਲਿਸ ਨੇ ਲੋਕਾਂ ਉੱਪਰ ਇੰਨੀ ਸਖਤੀ ਕਰ ਦਿੱਤੀ ਕਿ ਆਖਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਦਖਲ ਦੇਣਾ ਪਿਆ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਵੇਖ ਕੈਪਟਨ ਨੇ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨਾਲ ਇਸ ਤਰ੍ਹਾਂ ਪੇਸ਼ ਨਾ ਆਇਆ ਜਾਵੇ। ਇੱਥੇ ਅਹਿਮ ਹੈ ਕਿ ਬੇਸ਼ੱਕ ਕੁਝ ਲੋਕ ਪੁਲਿਸ ਦੀ ਸਖਤੀ ਦਾ ਵਿਰੋਧ ਕਰ ਰਹੇ ਹਨ ਪਰ ਦੂਜੇ ਪਾਸੇ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਵੀ ਹੋ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਲੋਕਾਂ ਦੀ ਮਦਦ ਵੀ ਕਰ ਰਹੀ ਹੈ ਜਿਸ ਕਰਕੇ ਸੋਸ਼ਲ ਮੀਡੀਆ ਉੱਪਰ ਇਸ ਦੀ ਪ੍ਰਸੰਸ਼ਾ ਹੋ ਰਹੀ ਹੈ।

ਪੁਲਿਸ ਵੱਲੋਂ ਨਿੱਤ ਵਰਤੋਂ ਦੀਆਂ ਵਸਤਾਂ ਖਾਸ ਕਰ ਰਾਸ਼ਨ ਤੇ ਸਬਜ਼ੀਆਂ ਆਦਿ ਮੁਹੱਈਆ ਕਰਾਉਣ ਦੀ ਡਿਊਟੀ ਨਿਭਾਈ ਜਾ ਰਹੀ ਹੈ।ਕੈਪਟਨ ਨੇ ਕਿਹਾ ਹੈ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਘਰਾਂ ਅੰਦਰ ਰਹਿਣਾ ਹੀ ਸਹੀ ਹੈ। ਪੁਲਿਸ ਕਰਫਿਊ ਨੂੰ ਪੂਰੀ ਸਖਤੀ ਨਾਲ ਲਾਗੂ ਕਰੇ ਪਰ ਬਗੈਰ ਕਿਸੇ ਕਾਰਨ ਲੋਕਾਂ ਦੀ ਕੁੱਟਮਾਰ ਨਾ ਕਰੇ। ਮੀਡੀਆ ਅੰਦਰ ਇਹ ਮੁੱਦਾ ਭਖਣ ਮਗਰੋਂ ਅੱਜ ਪੁਲਿਸ ਵੀ ਸ਼ਾਂਤ ਨਜ਼ਰ ਆਈ। ਅੱਜ ਕਈ ਥਾਵਾਂ 'ਤੇ ਸਬਜ਼ੀਆਂ ਦੀ ਰੇਹੜੀਆਂ ਵੀ ਵੇਖੀਆਂ ਗਈਆਂ ਤੇ ਰਾਸ਼ਨ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ।