ਜਥੇਦਾਰੀ ਛੱਡਣਗੇ ਗਿ. ਹਰਪ੍ਰੀਤ ਸਿੰਘ, ਹੁਣ ਕੌਣ ਹੋਵੇਗਾ ਨਵਾਂ ਜਥੇਦਾਰ!

Tags

ਮੋਦੀ ਸਰਕਾਰ ਨੇ ਤੈਅ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਹੋਣ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤਾ। ਪਹਿਲਾਂ ਇਸ ਗੱਲ ਨੂੰ ਲੈ ਕੇ ਕੁਝ ਸਾਫ ਸਥਿਤੀ ਨਹੀਂ ਸੀ ਕਿ ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਕੌਣ ਕਰੇਗਾ।

ਸਿਆਸਤਦਾਨਾਂ ਦੇ ਇਕ ਵਰਗਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਜੱਥੇ ਦੀ ਅਗਵਾਈ ਕਰਨਗੇ ਜਦਕਿ ਦੂਜੇ ਵਰਗ ਦਾ ਕਹਿਣਾ ਸੀ ਕਿ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਜੱਥੇ ਦੀ ਅਗਵਾਈ ਕਰਨਗੇ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਟਵੀਟ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ। ਹਰਸਿਮਰਤ ਕੌਰ ਨੇ ਲਿਖਿਆ, ਐਨ.ਡੀ.ਏ. ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਜਥੇ ਦਾ ਆਗੂ ਐਲਾਨਦਿਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਸ ਫੈਸਲੇ ਦਾ ਵਿਸ਼ਵ ਵਿਆਪੀ ਤੌਰ ‘ਤੇ ਸਵਾਗਤ ਕੀਤਾ ਗਿਆ।