ਕਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਾਈਨਾ ਨੇ ਕੀਤੀ ਖੋਜ

Tags

ਚਾਈਨਾ ਵਿੱਚ ਉਤਪਾਦਨ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ ਕਿਉਂਕਿ ਚੀਨ ਨੇ ਕੋਰੋਨਵਾਇਰਸ ਨੂੰ ਕੰਟਰੋਲ ਕਰਨ ਲਈ ਲਾਈਆਂ ਗਈਆਂ ਪਾਬੰਦੀਆਂ 'ਚ ਢਿੱਲ ਦੇ ਦਿੱਤੀ ਹੈ। ਇੱਕ ਸਰਕਾਰੀ ਸਰਵੇ ਨੇ ਮੰਗਲਵਾਰ ਨੂੰ ਇਹ ਗੱਲ ਕਹੀ। ਹਾਲਾਂਕਿ, ਇੱਕ ਉਦਯੋਗ ਸਮੂਹ ਨੇ ਕਿਹਾ ਹੈ ਕਿ ਆਰਥਿਕਤਾ ਅਜੇ ਪੂਰੀ ਤਰ੍ਹਾਂ ਵਾਪਸ ਟਰੈਕ 'ਤੇ ਨਹੀਂ ਹੈ। ਚੀਨ ਦੀ ਫੈਡਰੇਸ਼ਨ ਆਫ਼ ਲੌਜਿਸਟਿਕਸ ਐਂਡ ਪ੍ਰਚੈਜ਼ਿੰਗ ਨੇ ਵੀ ਇਸ ਗੱਲ ਨੂੰ ਸਵੀਕਾਰ ਕੀਤਾ ਹੈ। "ਤਾਜ਼ਾ ਅੰਕੜੇ ਇਹ ਸੰਕੇਤ ਨਹੀਂ ਦਿੰਦੇ ਕਿ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੀਕ ਹੋ ਗਈਆਂ ਹਨ।" ਉਸ ਨੇ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਘਰੇਲੂ ਮੰਗ ਨੂੰ ਵਧਾਉਣ 'ਤੇ ਜ਼ੋਰ ਦਿੱਤਾ।
ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਕਿਹਾ ਹੈ ਕਿ ਉਸ ਨੇ ਕੋਰੋਨਾਵਾਇਰਸ ਨੂੰ ਕੰਟਰੋਲ ਕੀਤਾ ਹੈ ਤੇ ਉਸ ਤੋਂ ਬਾਅਦ ਅਰਥਵਿਵਸਥਾ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਦੂਜੇ ਪਾਸੇ, ਅਮਰੀਕਾ ਤੇ ਹੋਰ ਵੱਡੀਆਂ ਆਰਥਿਕਤਾਵਾਂ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਵੱਧ ਰਿਹਾ ਹੈ। ਅਮਰੀਕਾ ‘ਚ ਕੋਰੋਨਾਵਾਇਰਸ ਨੇ ਤਬਾਹੀ ਮਚਾ ਦਿੱਤੀ ਹੈ। ਅਗਲੇ ਦੋ ਹਫ਼ਤਿਆਂ ‘ਚ ਕੋਰੋਨਾਵਾਇਰਸ ਦੇ ਪ੍ਰਕੋਪ ‘ਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਇਸ ਖ਼ਤਰੇ ਦੇ ਮੱਦੇਨਜ਼ਰ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫਡੀਏ) ਨੇ ਕੋਰੋਨਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਐਮਰਜੈਂਸੀ ਵਿੱਚ ਦੋ ਮਲੇਰੀਆ ਦਵਾਈਆਂ ਦੀ ਸੀਮਤ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਲਈ ਅਜੇ ਤੱਕ ਕੋਈ ਦਵਾਈ ਜਾਂ ਟੀਕਾ ਨਹੀਂ ਬਣਾਇਆ ਗਿਆ।