ਅਰੋੜਾ ਨੇ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟ ਸਰਕਾਰੀ ਥਰਮਲ ਪਲਾਂਟ ਦੀ ਕੀਮਤ 'ਤੇ ਪਾਲੇ ਜਾ ਰਹੇ ਹਨ, 2010-11 'ਚ ਬਿਜਲੀ ਪੂਰਤੀ ਲਈ ਸਰਕਾਰ ਦੇ ਆਪਣੇ ਥਰਮਲਾਂ ਤੇ ਸਰੋਤਾਂ 'ਤੇ ਨਿਰਭਰਤਾ 59.59 ਪ੍ਰਤੀਸ਼ਤ ਸੀ ਜੋ 2018-19 'ਚ ਘੱਟ ਕੇ ਮਹਿਜ਼ 15.21 ਪ੍ਰਤੀਸ਼ਤ ਰਹਿ ਗਈ ਹੈ ਜਦਕਿ ਪ੍ਰਾਈਵੇਟ ਥਰਮਲਾਂ 'ਤੇ ਇਹ ਮਾਤਰਾ 34.5 ਪ੍ਰਤੀਸ਼ਤ ਤੋਂ ਵੱਧ ਕੇ 83.73 ਪ੍ਰਤੀਸ਼ਤ ਹੋ ਗਈ ਹੈ, ਜੋ ਬੇਹੱਦ ਘਾਤਕ ਰੁਝਾਨ ਹੈ। ਰਾਜਪੁਰਾ, ਤਲਵੰਡੀ ਸਾਬੋ ਤੇ ਗੋਇੰਦਵਾਲ ਸਾਹਿਬ ਥਰਮਲਾਂ ਨਾਲ ਬਿਨਾਂ ਬਿਜਲੀ ਲੈਣ ਦੇ ਬਾਵਜੂਦ ਜੋ 3513 ਕਰੋੜ ਰੁਪਏ ਸਾਲਾਨਾ 25 ਸਾਲਾਂ ਲਈ ਫਿਕਸਡ ਚਾਰਜ ਤੈਅ ਕੀਤਾ ਗਿਆ ਉਹ ਪੰਜਾਬ ਤੇ ਪੰਜਾਬੀਆਂ ਨੂੰ 87,825 ਕਰੋੜ ਦਾ ਪੈ ਰਿਹਾ ਹੈ।
ਅਮਨ ਨੇ ਕਿਹਾ ਕਿ ਜੇਕਰ ਗੁਜਰਾਤ ਦੀ ਤਰਜ਼ 'ਤੇ ਵੀ ਸਮਝੌਤੇ ਕੀਤੇ ਹੁੰਦੇ ਤਾਂ ਇਹ ਪ੍ਰਾਈਵੇਟ ਥਰਮਲ ਪੰਜਾਬ 'ਤੇ ਇਸ ਕਦਰ ਭਾ ਰੀ ਨਾ ਪੈਂਦੇ। ਇਨ੍ਹਾਂ ਤੋਂ ਇਲਾਵਾ ਕੋਲ ਵਾਸ਼ ਦੇ 2800 ਕਰੋੜ ਰੁਪਏ ਬਕਾਏ ਤੋਂ ਬਿਨਾਂ ਪ੍ਰਤੀ ਸਾਲ 500 ਕਰੋੜ ਰੁਪਏ ਨਾਲ 20 ਸਾਲਾਂ 'ਚ 10,000 ਕਰੋੜ ਦੀ ਚਪਤ ਵੱਖਰੀ ਹੈ।ਅਰੋੜਾ ਨੇ ਕਿਹਾ ਕਿ ਆਪਣੇ ਸਰਕਾਰੀ ਥਰਮਲ ਪਲਾਂਟਾਂ ਨੂੰ ਪੂਰੀ ਸਮਰੱਥਾ 'ਚ ਵਰਤਣ (ਪੀਐਲਐਫ) ਦੇ ਮਾਮਲੇ 'ਚ ਪੰਜਾਬ 15.21 ਪ੍ਰਤੀਸ਼ਤ ਨਾਲ ਪੂਰੇ ਦੇਸ਼ 'ਚੋਂ ਫਾਡੀ ਹੈ ਜਿਸ ਕਾਰਨ 741 ਕਰੋੜ ਰੁਪਏ ਦਾ ਬੋ ਝ ਖਪਤਕਾਰਾਂ 'ਤੇ ਪੈ ਰਿਹਾ ਹੈ। ਪ੍ਰਤੀ ਯੂਨਿਟ 1.36 ਰੁਪਏ ਫਿਕਸਡ ਚਾਰਜਜ ਤੈਅ ਕਰਕੇ ਵੀ ਪੰਜਾਬ ਨੇ ਸਭ ਨੂੰ ਪਿੱਛੇ ਛੱਡ ਦਿੱਤਾ ਹੈ, ਜਦਕਿ ਸਾਸਨ ਥਰਮਲ ਪਲਾਂਟ ਨਾਲ ਇਹ ਸਿਰਫ਼ 0.17 ਪੈਸੇ ਤੈਅ ਹਨ।