ਸੂਬੇ ਵਿੱਚ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੋਕਾਂ ਨੂੰ ਇਹਤਿਆਤ ਰੱਖਣ ਅਤੇ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦਾ ਫੈਸਲਾ ਸੱਤ ਮੰਤਰੀਆਂ ਦੇ ਸਮੂਹ (ਜੀਓਐੱਮ) ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਚੀਨ 'ਚੋ ਫੈਲੇ ਕੋਰੋਨਾ ਵਾਇਰਸ ਨੇ ਸੰਸਾਰ ਭਰ ਦੇ ਲੋਕਾਂ ਦੀ ਨੀਂ ਦ ਉਡਾਈ ਹੋਈ ਹੈ ਤੇ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਰਕੇ ਸੰਸਾਰ ਦੇ ਕਈ ਵਿਅਕਤੀਆਂ ਦੀਆ ਜਾ ਨਾ ਜਾ ਚੁੱਕੀਆਂ ਹਨ ਤੇ ਭਾਰਤ ਸਰਕਾਰ ਵੱਲੋਂ ਇਸ ਦੀ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਹਨ।
ਇਸੇ ਯਤਨਾਂ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਦੇ ਮੋਬਾਈਲ ਫੋਨਾਂ ਤੇ ਕੋਰੋਨਾ ਵਾਇਰਸ ਤੋਂ ਬ ਚਣ ਲਈ ਸੰਦੇਸ਼ ਦਿੱਤੇ ਜਾ ਰਹੇ ਹਨ। ਮੰਤਰੀਆਂ ਦਾ ਸਮੂਹ ਰੋਜ਼ਾਨਾ ਆਧਾਰ ’ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ। ਆਂਗਨਵਾੜੀ ਵਰਕਰ, ਡੀਡੀਪੀਓਜ਼, ਬੀਡੀਪੀਓਜ਼ ਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਗਰੂਕ ਕਰਨਗੇ।