ਪੰਜਾਬ ਵਿੱਚ ਹੁਣ ਇਸ ਜਗ੍ਹਾ ਕੋੋਰੋਨਾ ਵਾਇਰਸ ਕਰਕੇ ਹੋਈ ਦੂਜੀ ਮੌਤ

Tags

ਵਿਸ਼ਵ ਭਰ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਨਾਲ ਹੁਣ ਪੰਜਾਬ 'ਚ ਵੀ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਣ ਲੱਗ ਗਈਆਂ ਹਨ। ਨਵਾਂਸ਼ਹਿਰ 'ਚ ਪਹਿਲੀ ਮੌਤ ਹੋਣ ਤੋਂ ਬਾਅਦ ਹੁਣ ਫਗਵਾੜਾ 'ਚ ਦੂਜੀ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਕੋਰੋਨਾਵਾਇਰਸ (ਕੋਵਿਡ-19) ਕਰਕੇ ਨਵੇਂ ਨਿਯਮਾਂ ਦਾ ਐਲਾਨ ਕਰ ਦਿੱਤਾ ਹੈ। ਇਸ ਫਰਮਾਨ ਮੁਤਾਬਕ ਜਨਤਕ ਇਕੱਠ ‘ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸ਼ੁੱਕਰਵਾਰ ਰਾਤ ਬੱਸਾਂ, ਆਟੋ ਵੀ ਬੰਦ ਕਰ ਦਿੱਤੇ ਗਏ ਹਨ। ਮ੍ਰਿਤਕ ਦੀ ਪਛਾਣ ਮੋਹਨ ਲਾਲ ਦੇ ਰੂਪ 'ਚ ਹੋਈ ਹੈ, ਜੋਕਿ ਪਟੇਲ ਨਗਰ ਫਗਵਾੜਾ ਦਾ ਰਹਿਣ ਵਾਲਾ ਸੀ।

ਮ੍ਰਿਤਕ ਇੰਗਲੈਂਡ ਤੋਂ ਯਾਤਰਾ ਕਰਕੇ ਵਾਪਸ ਆਇਆ ਸੀ, ਜੋਕਿ ਘਰ 'ਚ ਹੀ ਮੌਜੂਦ ਸੀ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾ. ਐੱਸ. ਪੀ. ਸਿੰਘ ਫਗਵਾੜਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਮਰੀਜ਼ 'ਚ ਵੀ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਪੰਜਾਬ 'ਚ ਦੂਜੀ ਮੌਤ ਹੋਣ ਤੋਂ ਬਾਅਦ ਫਗਵਾੜਾ 'ਚ ਵੀ ਇਸ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ 'ਚ ਡਰ ਦਾ ਮਾਹੌਲ ਵੱਧਦਾ ਜਾ ਰਿਹਾ ਹੈ। ਸੂਬੇ ‘ਚ ਸਾਰੇ ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ ਤੇ ਇੰਡੋਰ ਡਾਈਨਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਚਲ ਰਹੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਕੂਲ ਬੋਰਡ ਤੇ ਸੀਬੀਐਸਈ ਦੀ ਪ੍ਰੀਖਿਆਵਾਂ ਨੂੰ 31 ਮਾਰਚ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।