ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 10 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 3461 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 151 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 2972 ਦੀ ਰਿਪੋਰਟ ਨੈਗੇਟਿਵ ਅਤੇ 338 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਮੋਹਾਲੀ ਜ਼ਿਲ੍ਹੇ ਦੇ ਪਿੰਡ ਜਵਾਹਰਪੁਰ ਵਿੱਚ ਅੱਜ ਇੱਕੋ ਦਿਨ 10 ਮਰੀਜ਼ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਕੋਵਿਡ -19 ਲਾਗ ਕਾਰਨ 206 ਮੌਤਾਂ ਹੋ ਚੁੱਕੀਆਂ ਹਨ ਅਤੇ ਕੁੱਲ 6,039 ਲੋਕ ਇਸ ਮਹਾਂਮਾਰੀ ਨਾਲ ਪੀੜਤ ਹਨ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 896 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਵਾਇਰਸ ਕਾਰਨ 37 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਹੁਣ ਤੱਕ 516 (1 ਪ੍ਰਵਾਸੀ) ਮਰੀਜ਼ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦੇ ਕਰਮਚਾਰੀ ਕੋਰੋਨਾ ਸਕਾਰਾਤਮਕ ਆਇਆ ਹੈ। ਦੱਸ ਦਈਏ ਕਿ ਕੋਰੋਨਾ ਮਰੀਜ਼ ਵਾਟਰ ਵਰਕਸ ਵਿਖੇ ਟੈਲੀਫੋਨ ਆਪਰੇਟਰ ਵਜੋ ਕੰਮ ਕਰਦਾ ਹੈ। ਕਾਰਪੋਰੇਸ਼ਨ ਨੇ ਇਸ ਦੇ ਸੰਪਰਕ ‘ਚ ਆਏ ਛੇ ਹੋਰ ਕਰਮਚਾਰੀਆਂ ਨੂੰ ਕੁਆਰੰਟੀਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਰੋਨਾ ਪੌਜ਼ੇਟਿਵ ਕਰਮੀ ਮੁਹਾਲੀ ਦੇ ਪਿੰਡ ਜਵਾਹਰਪੁਰ ਪਿੰਡ ਦਾ ਵਸਨੀਕ ਹੈ, ਜਿੱਥੇ ਹੁਣ ਪਹਿਲਾਂ ਹੀ 32 ਕੋਰੋਨਾ ਸਕਾਰਾਤਮਕ ਲੋਕ ਹਨ।