ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 130 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 37 , ਨਵਾਂਸ਼ਹਿਰ – 19 ,ਅੰਮ੍ਰਿਤਸਰ – 11 , ਜਲੰਧਰ – 11 , ਮਾਨਸਾ – 11 , ਲੁਧਿਆਣਾ – 10, ਹੁਸ਼ਿਆਰਪੁਰ – 7 , ਪਠਾਨਕੋਟ – 7 , ਮੋਗਾ – 4 , ਰੋਪੜ – 3 , ਫਤਿਹਗੜ੍ਹ ਸਾਹਿਬ – 2 , ਫਰੀਦਕੋਟ – 2 ,ਬਰਨਾਲਾ – 2,ਪਟਿਆਲਾ – 1 ,ਕਪੂਰਥਲਾ – 1 ,ਸ੍ਰੀ ਮੁਕਤਸਰ ਸਾਹਿਬ – 1,ਸੰਗਰੂਰ – 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 11 ਮੌਤਾਂ ਹੋ ਚੁੱਕੀਆਂ ਹਨ ਅਤੇ 18 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾਵਾਇਰਸ ਨਾਲ ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।
ਮਾਨਸਾ ਜ਼ਿਲ੍ਹੇ ਤੋਂ ਛੇ ਹੋਰ ਵਿਅਕਤੀ ਕੋਰੋਨਾ ਨਾਲ ਪੌਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਕਸਬੇ ਬੁਢਲਾਡਾ 'ਚ ਪੰਜ ਜਮਾਤੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਸਨ। ਹੁਣ ਇਨ੍ਹਾਂ ਦੇ ਸੰਪਰਕ 'ਚ ਆਏ ਛੇ ਵਿਅਕਤੀ ਹੋਰ ਕੋਰੋਨਾ ਨਾਲ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮਾਨਸਾ 'ਚ ਕੋਰੋਨਾ ਪੀੜਤਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਸੰਗਰੂਰ ਦੇ ਪਿੰਡ ਗੱਗੜਪੁਰ ਦੇ ਅਮਰਜੀਤ ਸਿੰਘ (65) ਨਾਮ ਦੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਨਾਲ ਸੰਗਰੂਰ ਜ਼ਿਲ੍ਹੇ ਵਿਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ।