ਪੰਜਾਬ ਦੇ ਦੋ ਪਿੰਡਾਂ ਨੂੰ ਕੌਮੀ ਐਵਾਰਡ ਮਿਲੇਗਾ। ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਪਿੰਡ ਨੂੰ ਨਵਾਂ ਰੂਪ ਦੇਣ ਸਬੰਧੀ ਸੂਬੇ ਦੇ ਦੋ ਪਿੰਡਾਂ ਦੀ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦਾ ਪਿੰਡ ਅਸਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਗ੍ਰਾਮ ਪੰਚਾਇਤ ਸ਼ਾਮਲ ਹੈ। ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਅਵਾਰਡ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਪਿੰਡ ਦਾ ਵਧੀਆ ਢੰਗ ਨਾਲ ਵਿਕਾਸ ਕੀਤਾ ਹੈ।
ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਲਈ ਪਿੰਡ ਅਸਰਪੁਰ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਪਿੰਡ ਵਿੱਚ ਬੱਚਿਆ ਦੀ ਸਿਹਤ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਗਏ ਹਨ।