ਲੁਧਿਆਣਾ ACP ਦੇ ਦੋਸਤ ਨੇ ਕਰਤੇ ਵੱਡੇ ਖੁਲਾਸੇ, ਹਸਪਤਾਲ ਵਿੱਚ ਦੇਖੋ ਕੀ ਹੁੰਦਾ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏਸੀਪੀ ਉੱਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਨਗੋ ਗੁਰਮੇਲ ਸਿੰਘ ਦੇ ਦੇ ਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ। ਮੁੱਖ ਮੰਤਰੀ ਨੇ ਦੋਵਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਸ਼੍ਰੀ ਕੋਹਲੀ ਦਾ ਸਸਕਾਰ ਉਨ੍ਹਾਂ ਦੇ ਬੇਟੇ ਪਾਰਸ ਕੋਹਲੀ ਨੇ ਲੁਧਿਆਣਾ ਦੇ ਗੈਸ ਸ਼ਮ ਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ।

 ਉਨ੍ਹਾਂ ਦੇ ਸਸਕਾਰ ਵਿਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਲੁਧਿਆਣਾ ਦੇ ਹੋਰ ਕਈ ਚੁਣੇ ਹੋਏ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੋਵਿਡ-19 ਕਰਕੇ ਆਪਣੇ ਦੋ ਅਧਿਕਾਰੀਆਂ ਨੂੰ ਗੁਆਉਣ ਦਾ ਡੰੂਘਾ ਦੁੱਖ ਹੈ। ਇਨ੍ਹਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ।