ਤਬਲੀਗੀ ਮਰਕਜ਼ ਮਾਮਲੇ 'ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਪੁਲਿਸ ਨੇ ਮੌਲਾਨਾ ਖ਼ਿਲਾਫ਼ ਐੱਫ਼ ਆਈ ਆਰ ਦਰਜ ਕੀਤੀ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 269, 270, 271, 120 ਬੀ ਤਹਿਤ ਕਾਰਵਾਈ ਕੀਤੀ ਹੈ। ਇਸ ਤੋਂ ਕੁਝ ਦੇਰ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਤੇ ਸਖ਼ਤੀ ਦਿਖਾਈ ਸੀ।ਲੱਖਾਂ ਲੋਕ ਇਨਫੈਕਸ਼ਨ ਦੇ ਸ਼ਿਕਾਰ ਹਨ ਅਤੇ ਕਈਆਂ ਦੀ ਮੌਤ ਹੋ ਰਹੀ ਹੈ। ਅਜਿਹੇ 'ਚ ਭਾਰਤ ਸਰਕਾਰ ਅਤੇ ਦਿੱਲੀ ਸਰਕਾਰ ਨੇ ਲਾਕਡਾਊਨ ਕੀਤੀ ਹੋਈ ਹੈ। ਇਸ ਦੋਰਾਨ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਮਨਾਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਇਸ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕਾਰਵਾਈ ਲਈ ਉਪ ਰਾਜਪਾਲ ਨੂੰ ਫਾਈਲ ਭੇਜ ਦਿੱਤੀ ਗਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਉਪ ਰਾਜਪਾਲ ਨੇ ਦਿੱਲੀ ਪੁਲਿਸ ਨੂੰ ਕਾਨੂੰਨ ਦੇ ਤਹਿਤ ਕਾਰਵਾਈ ਕਰਨ ਦੀ ਗੱਲ ਆਖੀ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਮੌਲਾਨਾ ਸਾਦ ਅਤੇ ਤਬਲੀਗੀ ਜਮਾਤ ਦੇ ਕੁਝ ਮੈਂਬਰ ਖ਼ਿਲਾਫ਼ ਮਹਾਮਾਰੀ ਰੋਕ ਐਕਟ 1897 ਤਹਿਤ ਕਾਰਵਾਈ ਕਰਦੇ ਹੋਏ ਐੱਫ਼ਆਈਆਰ ਦਰਜ ਕੀਤੀ ਹੈ। ਪੁਲਿਸ ਨੇ ਸਰਕਾਰੀ ਆਦੇਸ਼ ਨਾ ਮੰਨਣ ਦੇ ਮਾਮਲੇ 'ਚ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਇਹ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇਸ਼ ਦੁਨੀਆਂ 'ਚ ਤਬਾਹੀ ਮਚਾ ਰਿਹਾ ਹੈ।