ਦੇਸ਼ ਦੇ ਸੂਬਿਆਂ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੌਕਡਾਊਨ ਦੇ ਫਾਇਦੇ ਗਿਣਾਏ। ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੋਰੋਨਾ ਕਾਰਨ ਭਾਰਤ ਦੀ ਮੌਜੂਦਾ ਸਥਿਤੀ ਨੂੰ ਹੋਰਨਾਂ ਮੁਲਕਾਂ ਨਾਲੋਂ ਬਿਹਤਰ ਕਰਾਰ ਦਿੱਤਾ। ਦੇਸ਼ ਤੇ ਵਿਦੇਸ਼ ਦੇ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ 16 ਮਈ ਤਕ ਤਾਲਾਬੰਦੀ ਰੱਖਦੀ ਹੈ ਤਾਂ ਕੋਰੋਨਾ ਤੋਂ ਕਾਫੀ ਹੱਦ ਤਕ ਰਾਹਤ ਮਿਲ ਸਕਦੀ ਹੈ। ਹਾਲ ਦੀ ਘੜੀ ਮੋਦੀ ਸਰਕਾਰ ਨੇ ਕੋਰੋਨਾ ਮੁਕਤ ਇਲਾਕਿਆਂ ਵਿੱਚ ਕੁਝ ਸ਼ਰਤਾਂ ਤਹਿਤ ਕਾਰੋਬਾਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ ਪਰ ਹੁਣ ਤਿੰਨ ਮਈ ਮਗਰੋਂ ਸਰਕਾਰ ਕੀ ਖੁੱਲ੍ਹ ਦੇਵੇਗੀ, ਇਹ ਫਿਲਹਾਲ ਤੈਅ ਨਹੀਂ।
ਮੋਦੀ ਦੀ ਮੁੱਖ ਮੰਤਰੀਆਂ ਨਾਲ ਇਹ ਤੀਜੀ ਬੈਠਕ ਸੀ। ਅੱਜ ਦੀ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਹਾਲਾਂਕਿ, ਇਸ ਬੈਠਕ ਵਿੱਚ ਲੌਕਡਾਊਨ ਵਧਾਉਣ ਬਾਰੇ ਚਰਚਾ ਹੋਣ ਬਾਰੇ ਸਥਿਤੀ ਸਾਫ ਨਹੀਂ ਹੈ। ਹਾਲੇ ਵੀ ਕਈ ਸੂਬੇ ਲੌਕਡਾਊਨ ਜਾਰੀ ਰੱਖਣ ਦੇ ਪੱਖ ਵਿੱਚ ਹਨ। ਦੇਸ਼ ਵਿੱਚ ਦੂਜੇ ਗੇੜ ਦੀ ਤਾਲਾਬੰਦੀ ਤਿੰਨ ਮਈ ਨੂੰ ਪੂਰੀ ਹੋਣ ਜਾ ਰਹੀ ਹੈ।ਪ੍ਰਧਾਨਮੰਤਰੀ ਨੇ ਕਿਹਾ ਕਿ ਸਾਨੂੰ ਆਰਥਿਕਤਾ ਨੂੰ ਮਹੱਤਵ ਦੇਣਾ ਹੈ ਅਤੇ ਇਸ ਦੇ ਨਾਲ ਹੀ ਕੋਵਿਡ-19 ਵਿਰੁੱਧ ਲੜਾਈ ਜਾਰੀ ਰੱਖਣੀ ਹੈ। ਉਨ੍ਹਾਂ ਨੇ ਤਕਨਾਲੋਜੀ ਦੀ ਵਰਤੋਂ ਦੀ ਮਹੱਤਤਾ ‘ਤੇ ਵੱਧ ਤੋਂ ਵੱਧ ਅਤੇ ਸੁਧਾਰ ਉਪਾਵਾਂ ਨੂੰ ਅਪਣਾਉਣ ਲਈ ਸਮੇਂ ਦੀ ਵਰਤੋਂ ਕਰਨ ਲਈ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਕਿ ਵਧੇਰੇ ਲੋਕ ਕੋਵਿਡ-19 ਵਿਰੁੱਧ ਲੜਾਈ ਵਿੱਚ ਦੇਸ਼ ਦੀਆਂ ਕੋਸ਼ਿਸ਼ਾਂ ਨੂੰ ਵਧਾਉਣ ਲਈ ਅਰੋਗਿਆਸੂਤੁ ਐਪ ਡਾਊਨਲੋਡ ਕਰਨ।

ਉਨ੍ਹਾਂ ਕਿਹਾ, "ਸਾਨੂੰ ਬਹਾਦਰ ਬਣਨਾ ਪਏਗਾ ਤੇ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਛੂਹਣ ਵਾਲੇ ਸੁਧਾਰਾਂ ਨੂੰ ਲਿਆਉਣਾ ਪਏਗਾ।" ਇਸ ਦੇ ਨਾਲ ਉਨ੍ਹਾਂ ਅੱਗੇ ਕਿਹਾ ਕਿ ਹੌਟਸਪੌਟਸ ਯਾਨੀ ਰੈਡ ਜ਼ੋਨ ਦੇ ਖੇਤਰਾਂ ‘ਚ ਦਿਸ਼ਾ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਰੈਡ ਜ਼ੋਨ ਨੂੰ ਓਰੇਂਜ ਜ਼ੋਨ ਅਤੇ ਓਰੇਜ ਜ਼ੋਨ ਨੂੰ ਗ੍ਰੀਨ ਜ਼ੋਨ ‘ਚ ਬਦਲਣ ਲਈ ਉਪਰਾਲੇ ਕਰਨੇ ਪੈਣਗੇ। ਦੱਸ ਦਈਏ ਕਿ ਮੇਘਾਲਿਆ, ਮਹਾਰਾਸ਼ਟਰ, ਰਾਜਸਥਾਨ, ਅਰਵਿੰਦ ਕੇਜਰੀਵਾਲ, ਸ਼ਿਵਰਾਜ ਸਿੰਘ ਚੌਹਾਨ, ਵਿਜੇ ਰੁਪਾਨੀ, ਓਡੀਸ਼ਾ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਵਧਾਉਣ ਦੀ ਸਿਫਾਰਸ਼ ਕੀਤੀ। ਜਦੋਂ ਕਿ ਕਈ ਮੁੱਖ ਮੰਤਰੀਆਂ ਨੇ ਲੌਕਡਾਊਨ ਕਾਰਨ ਰਾਜ ‘ਚ ਆਰਥਿਕ ਸੰਕਟ ਦੀ ਗੱਲ ਨੂੰ ਦੁਹਰਾਇਆ।