ਜੇ ਆਹ ਗੱਲਾਂ ਤੇ ਨਾ ਕੀਤਾ ਗੌਰ ਤਾਂ ਪੰਜਾਬ ਕੇਰੋਨਾ ਮਾਮਲੇ ‘ਚ ਪਹਿਲੇ ਨੰਬਰ ਤੇ ਹੋਊ

Tags

ਸੰਸਾਰ ਵਿਚ ਨੋਵਲ ਕੋਰੋਨਾ ਵਾਇਰਸ-19 ਦੀ ਬਿਮਾਰੀ ਮ ਹਾਂਮਾ ਰੀ ਦਾ ਰੂਪ ਧਾਰਨ ਕਰ ਚੁੱਕੀ ਹੈ। ਹਾਲਾਤ ਬਹੁਤ ਹੀ ਖ਼ਤ ਰਨਾ ਕ ਸਥਿਤੀ ਵਿਚ ਪਹੁੰਚ ਗਏ ਹਨ ਪ੍ੰਤੂ ਜ਼ਿੰਦਗੀ ਜਿਓਣ ਦੀ ਉਮੀਦ ਨਹੀਂ ਛੱਡਣੀ ਚਾਹੀਦੀ। ਜੇ ਉਮੀਦ ਹੀ ਛੱਡ ਦਿੱਤੀ ਤੇ ਹਾਰ ਮੰਨ ਲਈ ਤਾਂ ਆਪ ਹੀ ਮੌਤ ਨੂੰ ਮਾਸੀ ਕਹਿ ਦਿੱਤਾ। ਜੇ ਚੰਗਾ ਸਮਾਂ ਸਥਾਈ ਨਹੀਂ ਹੁੰਦਾ ਤਾਂ ਮਾੜਾ ਵੀ ਹਮੇਸ਼ਾ ਨਹੀਂ ਰਹਿੰਦਾ। ਹਰ ਰਾਤ ਤੋਂ ਬਾਅਦਸਵੇਰ ਆਉਂਦੀ ਹੈ। ਇਸ ਲਈ ਨਵੀਂ ਸਵੇਰ ਦੀ ਆਸ ਬਰਕਰਾਰ ਰੱਖਣੀ ਚਾਹੀਦੀ ਹੈ। ਰੋਗ–ਪ੍ਰਤੀਰੋਧਕ ਸ਼ਕਤੀ ਨੂੰ ਆਪਣੀ ਜੀਵਨ–ਸ਼ੈਲੀ ਅਤੇ ਵਧੀਆ ਖਾਣ–ਪੀਣ ਨਾਲ ਮਜ਼ਬੂਤ ਬਣਾਉਣਨਾਲ ਕੋਰੋਨਾ ਛੇਤੀ ਭੱਜ ਜਾਂਦਾ ਹੈ।

ਭਾਵੇਂ ਸੰਸਾਰ ਦੇ ਬਹੁਤੇ ਦੇਸਾਂ ਵਿਚ ਲਾਕ ਡਾਊਨ ਕੀਤਾ ਹੋਇਆ ਹੈ ਤਾਂ ਵੀ ਹਰ ਵਿਅਕਤੀ, ਭਾਵੇਂ ਉਹ ਘਰ ਬੈਠਾ ਹੈ ਜਾਂ ਮੀਡੀਆ ਦੇ ਕਿਸੇ ਵੀ ਸਾਧਨ ਅਖ਼ਬਾਰ, ਟੀ ਵੀ, ਸੋਸਲ ਮੀਡੀਆ ਦੀ ਵਰਤੋਂ ਕਰਕਰ ਰਿਹਾ ਹੈ ਤਾਂ ਹਰ ਥਾਂ ਤੇ ਸਿਰਫ ਕੋਰੋਨਾ ਦੀ ਹੀ ਗੱਲ ਹੋ ਰਹੀ ਹੈ। ਇਥੋਂ ਤੱਕ ਕਿ ਪਰਿਵਾਰ ਵਿਚ ਬੈਠਿਆਂ ਵੀ ਇਹੋ ਗੱਲਾਂ ਹੋ ਰਹੀਆਂ ਹਨ ਕਿ ਕੋਰੋਨਾ ਦਾ ਪ੍ਕੋ  ਪ ਕਦੋਂ ਖ਼ਤਮ ਹੋਵੇਗਾ। ਟੀ ਵੀ ਜਾਂ ਰੇਡੀਓ ਲਗਾਓ ਤਾਂ ਕਰੋਨਾ ਦੀ ਹੀ ਪ੍ਮੁੱਖ ਖ਼ਬਰ ਹੋਵੇਗੀ। ਅਖ਼ਬਾਰਾਂ ਦੇ ਮੁੱਖ ਅਤੇਸੰਪਾਦਕੀ ਪੰਨੇ ਵੀ ਕੋਰੋਨਾ ਦੀਆਂ ਖ਼ਬਰਾਂ ਅਤੇ ਲੇਖਾਂ ਨਾਲ ਭਰੇ ਪਏ ਹਨ। ਟੈਲੀਫੋਨਾ ਤੇ ਇਕ ਦੂਜੇ ਤੋਂ ਕੋਰੋਨਾ ਬਾਰੇ ਹੀ ਜਾਣਕਾਰੀ ਲਈ ਜਾ ਰਹੀ ਹੈ।