ਮਾਝੇ ਦੇ ਵਿੱਚ ਕਣਕ ਦੀ ਫਸਲ ਦੀ ਕਟਾਈ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਛੜ ਕੇ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 20 ਅਪ੍ਰੈਲ ਤੋਂ 25 ਅਪ੍ਰੈਲ ਦੇ ਦਰਮਿਆਨ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇਗੀ ਤਾਂ ਕਟਾਈ ਦਾ ਕੰਮ ਸ਼ੁਰੂ ਹੋ ਜਾਵੇਗਾ।ਸਰਹੱਦੀ ਖੇਤਰਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਪੰਜਾਬ ਦੇ ਬਾਕੀ ਕਿਸਾਨਾਂ ਨਾਲੋਂ ਹਮੇਸ਼ਾ ਵੱਖਰੀਆਂ ਰਹੀਆਂ ਹਨ ਅਤੇ ਕਈ ਕਿਸਾਨਾਂ ਦੀ ਬਹੁਤੀ ਜ਼ਮੀਨ ਭਾਰਤ ਪਾਕਿਸਤਾਨ ਸਰਹੱਦ ਤੇ ਪਾਕਿਸਤਾਨ ਵਾਲੇ ਪਾਸੇ ਕੰਡਿਆਲੀ ਤਾਰ ਤੋਂ ਪਾਰ ਸਥਿਤ ਹੈ ਜਿੱਥੇ ਬੀਐਸਐਫ ਵੱਲੋਂ ਕਿਸਾਨਾਂ ਨੂੰ ਇੱਕ ਨਿਸ਼ਚਿਤ ਸਮੇਂ ਦੇ ਵਿੱਚ ਹੀ ਫ਼ਸਲ ਦੀ ਕਾਸ਼ਤ ਕਰਨ ਲਈ ਕੰਡਿਆਲੀ ਤਾਰ ਤੋਂ ਦੂਜੇ ਪਾਸੇ ਜਾਣ ਦੀ ਇਜਾਜ਼ਤ ਮਿਲਦੀ ਹੈ।
ਇਸ ਨੂੰ ਲੈ ਕੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੇ ਕਣਕ ਦੀ ਫਸਲ ਦੀ ਵਾਢੀ ਤੋਂ ਪਹਿਲਾਂ ਆਪਣੀ ਮੰਗ ਦੁਹਰਾਈ ਹੈ ਕਿ ਸਾਨੂੰ ਨਿਸ਼ਚਿਤ ਸਮੇਂ ਤੋਂ ਵੱਧ ਸਮਾਂ (ਪੂਰਾ ਦਿਨ) ਬੀਐਸਐਫ ਵੱਲੋਂ ਮਿਲੇ ਤਾਂ ਕਿ ਉਹ ਆਪਣੀ ਫ਼ਸਲ ਦੀ ਇਨ੍ਹਾਂ ਦਿਨਾਂ ਦੇ ਵਿੱਚ ਪੂਰੀ ਦੇਖਭਾਲ ਕਰਕੇ ਇਸਨੂੰ ਪੱਕਣਯੋਗ ਕਰ ਸਕਣ। ਪਰ ਇਸ ਵਾਰ ਕੋਰੋਨਾ ਵਾਇਰਸ ਕਾਰਨ ਪੰਜਾਬ ਦੇ ਵਿੱਚ ਜਿੱਥੇ ਕਰਫਿਊ ਲੱਗਾ ਹੋਇਆ ਹੈ ਉੱਥੇ ਕਿਸਾਨਾਂ ਨੂੰ ਇੱਕ ਵੱਖਰੇ ਸਿਸਟਮ ਰਾਹੀਂ ਆਪਣੀ ਕਣਕ ਵੇਚਣ ਦੇ ਲਈ ਇੱਕ ਪ੍ਰਕਿਰਿਆ ਦੇ ਤਹਿਤ ਚੱਲਣਾ ਹੋਵੇਗਾ।