ਮੁੱਖ ਮੰਤਰੀ ਕੈਪਟਨ ਕਰਨ ਲੱਗਿਆ ਪੁੰਨ ਦੇ ਕੰਮ, ਸਿੱਖਾਂ ਦੀ ਮਦਦ ਲਈ ਕੀਤਾ ਆਹ ਕੰਮ

Tags

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਂ ਫਸੇ ਹੋਏ ਸ਼ਰਧਾਲੂਆਂ ਨੂੰ ਵਾਪਸ ਜਾਣ ਲਈ ਕੇਂਦਰ ਦੀ ਪ੍ਰਵਾਨਗੀ ਦੀ ਲੋੜ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਕੋਵਿਡ-19 ਕਾਰਨ ਲਗਾਏ ਲੌਕਡਾਊਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਬੱਸ ਰਾਹੀਂ ਪੰਜਾਬ ਆਉਣ ਦੀ ਆਗਿਆ ਦੇਣ।

ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 25 ਮਾਰਚ ਦੇ ਪੱਤਰ ਦੀ ਪਾਲਣਾ ਵਿੱਚ ਮਹਾਰਾਸ਼ਟਰ ਦੇ ਆਪਣੇ ਹਮਰੁਤਬਾ ਨਾਲ ਵੀ ਟੈਲੀਫੋਨ 'ਤੇ ਇਸ ਬਾਰੇ ਗੱਲਬਾਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਸ੍ਰੀ ਸ਼ਾਹ ਨੂੰ ਜਾਣੂੰ ਕਰਵਾਇਆ ਕਿ ਉਥੇ ਫਸੇ ਸ਼ਰਧਾਲੂ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਪਰਿਵਾਰਾਂ ਵਿੱਚੋਂ ਹਨ, ਹਾੜ੍ਹੀ ਦਾ ਮੰਡੀਕਰਨ ਸੀਜ਼ਨ 15 ਅਪਰੈਲ ਤੋਂ ਸ਼ੁਰੂ ਹੋਣ ਕਰਕੇ ਵਾਪਸ ਪੰਜਾਬ ਆਉਣ ਲਈ ਬੇਚੈਨ ਹਨ। ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ , ਨਾਂਦੇੜ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ।ਪੰਜਾਬ ਦੇ ਮੁਖ ਮੰਤਰੀ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਗ੍ਰਿਹ ਮੰਤਰਾਲੇ ਨੇ ਸਾਡੀ ਬੇਨਤੀ ਮਨਜ਼ੂਰ ਕਰ ਲਈ ਹੈ ਅਤੇ ਹੁਣ ਉਥੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਪ੍ਰਬੰਧ ਕੀਤੇ ਜਾਣਗੇ।