ਕਰੋਨਾ ਦੇ ਮ੍ਰਿਤਕ ਦਾ ਸਸਕਾਰ ਕਰਨ ਬਾਰੇ ਵੱਡੇ ਖ਼ੁਲਾਸੇ, ਡਾਕਟਰ ਨੇ ਅੱਖਾਂ ਖੋਲ੍ਹੀਆਂ

Tags

ਸਿਹਤ ਮੰਤਰੀ, ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਇਸ ਸਬੰਧੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵੀਡ-19 ਪਾਜੇਟਿਵ ਮਰੀਜ਼ ਦੇ ਸਰੀਰ ਦਾ ਸੰਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਕਰਮਚਾਰੀਆਂ ਨੂੰ ਹੱਥਾਂ ਦੀ ਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਪਰ, ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਗਾਉਣ ਦੀ ਇਜਾਜਤ ਨਹੀਂ ਹੈ ਅਤੇ ਸੰਸਕਾਰ/ ਦਫਨਾਉਣ ਵਾਲੇ ਕਰਮਚਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਸਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫਾਈ ਕਰਨੀ ਚਾਹੀਦੀ ਹੈ।

ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਕਰਮਚਾਰੀਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਦੁਹਰਾਇਆ ਕਿ ਜੇ ਸਹੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਤਾਂ ਸੰਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ। ਇਥੋਂ ਤੱਕ ਕਿ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ ਅਤੇ ਅੰਤਮ ਸੰਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਰਿਸਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਿਕ ਰਸਮਾਂ ਜਿਵੇਂ ਕਿ ਧਾਰਮਿਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਮ ਰਸਮ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ, ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ ਦੁਆਰਾ ਸਧਾਰਣ ਸਾਵਧਾਨੀਆਂ ਵਰਤ ਕੇ) ਖੋਲਣ ਦੀ ਇਜਾਜਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਸ਼ਮਸ਼ਾਨਘਾਟ / ਦਫਨਾਉਣ ਵਾਲੇ ਸਥਾਨ 'ਤੇ ਵੱਡੇ ਇਕੱਠ ਤੋਂ ਸਮਾਜਿਕ ਦੂਰੀਆਂ ਦੇ ਉਪਾਅ ਵਜੋਂ ਪਰਹੇਜ ਕਰਨਾ ਚਾਹੀਦਾ ਹੈ।