ਜ਼ਿਲ੍ਹਾ ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਉੱਤੇ ਹੋਏ ਹ ਮ ਲੇ ਤੋਂ ਬਾਅਦ ਪੁਲਿਸ ਖਿਲਾਫ ਬੋਲਣ ਵਾਲੇ ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਪੁਲਿਸ ਸੁਰੱਖਿਆ ਹਟਾ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਬੈਂਸ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ। ਉਧਰ, ਪੰਜਾਬ ਸਰਕਾਰ ਦੇ ਮੰਤਰੀਆਂ ਨੇ ਬੈਂਸ ਖਿ ਲਾਫ ਕੇ ਸ ਦਰਜ ਕਰਨ ਦੀ ਮੰਗ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਇਸ ਬਾਰੇ ਵਿਚਾਰ ਕਰ ਰਹੀ ਹੈ। ਪਟਿਆਲਾ 'ਚ ਹੋਏ ਹਮਲੇ 'ਚ ਇੱਕ ਪੁਲਿਸ ਮੁਲਾਜ਼ਮ ਦਾ ਹੱ ਥ ਵੱ ਢ ਦਿੱਤਾ ਗਿਆ ਸੀ।
ਵਿਧਾਇਕ ਸਿਮਰਨਜੀਤ ਬੈਂਸ ਨੇ ਹ ਮ ਲਾ ਵ ਰਾਂ ਦੇ ਪੱਖ 'ਚ ਬਿਆਨ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖਤੀ ਤੋਂ ਅੱਕੇ ਲੋਕ ਹੀ ਹ ਮ ਲੇ ਕਰ ਰਹੇ ਹਨ।