ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੁਕਾਨਾਂ ਖੋਲ੍ਹਣ ਦੇ ਮੁੱਦੇ ਉੱਤੇ ਵਿਸਥਾਰ ਨਾਲ ਵਿਚਾਰ ਕੀਤਾ ਹੈ ਅਤੇ ਇਹ ਫ਼ੈਸਲਾ ਲਿਆ ਹੈ ਕਿ ਸਾਰੇ ਜ਼ਿਲ੍ਹੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ, ਪਰ ਸਿਰਫ ਰੋਟੇਸ਼ਨਲ ਤਰੀਕੇ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹ ਸਕਣਗੇ।
ਬੁਲਾਰੇ ਨੇ ਇਹ ਵੀ ਦੱਸਿਆ ਕਿ 24 ਅਪਰੈਲ ਨੂੰ ਜਾਰੀ ਕੀਤੇ ਕੇਂਦਰੀ ਗ੍ਰਹਿ ਮੰਤਰਲੇ ਦੇ ਚੌਥੇ ਕੋਰੀਜੰਡਮ ਦੇ ਅਨੁਸਾਰ, ਸੂਬੇ ਦੇ ਗ੍ਰਹਿ ਵਿਭਾਗ ਨੇ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਦੀ ਸੀਮਾ ਵਿਚਲੇ 'ਖ਼ਰੀਦਦਾਰੀ ਕੰਪਲੈਕਸਾਂ' ਸ਼ਬਦ ਦੀ ਥਾਂ 'ਮਾਰਕੀਟ ਕੰਪਲੈਕਸਾਂ' ਨਾਲ ਤਬਦੀਲ ਕੀਤਾ ਗਿਆ ਹੈ ਜਿਸ ਦਾ ਅਰਥ ਹੈ ਕਿ ਮਾਰਕੀਟ ਕੰਪਲੈਕਸਾਂ ਵਿੱਚ ਗਤੀਵਿਧੀਆਂ 3 ਮਈ 2020 ਤੱਕ ਬੰਦ ਰਹਿਣਗੀਆਂ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੁਕਾਨਾਂ ਖੁੱਲ੍ਹਣ ਦੇ ਸਮੇਂ ਸਮਾਜਿਕ ਦੂਰੀਆਂ, ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਵਰਗੇ ਕੋਵਿਡ-19 ਦੀ ਰੋਕਥਾਮ ਦੇ ਉਪਰਾਲਿਆਂ ਨੂੰ ਅਮਲ ਵਿੱਚ ਲਿਆਉਂਦਿਆਂ ਆਮ ਆਦਮੀ ਨੂੰ ਵਸਤਾਂ ਦੀ ਖ਼ਰੀਦ ਲਈ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ, ਨਾ ਸਿਰਫ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਨੂੰ ਵੀ ਸਮਰੱਥ ਅਥਾਰਟੀ ਦੀ ਅਗਾਊਂ ਆਗਿਆ ਤੋਂ ਬਿਨਾਂ ਦੁਕਾਨਾਂ ਖੋਲ੍ਹਣ ਜਾਂ ਘੁੰਮਣ ਦੀ ਆਗਿਆ ਨਹੀਂ ਹੋਣੀ ਚਾਹੀਦੀ।
ਪੇਂਡੂ ਖੇਤਰਾਂ ਵਿੱਚ ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਵਿਚਲੀਆਂ ਦੁਕਾਨਾਂ ਨੂੰ ਛੱਡ ਕੇ 'ਸ਼ਾਪਸ ਐਂਡ ਈਸ਼ਟੈਬਲਿਸ਼ਮੈਂਟ ਐਕਟ' ਤਹਿਤ ਰਜਿਸਟਰਡ ਸਾਰੀਆਂ ਦੁਕਾਨਾਂ ਨੂੰ 50 ਫੀਸਦੀ ਸਟਾਫ਼ ਨਾਲ ਖੁੱਲ੍ਹਣ ਦੀ ਆਗਿਆ ਹੈ। ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਇਕੱਲੀਆਂ ਦੁਕਾਨਾਂ, ਆਸ ਪਾਸ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਵਿਚਲੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਹੈ। ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਅਤੇ ਸ਼ਾਪਿੰਗ ਮਾਲ ਵਿੱਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ। ਇਸ ਦੇ ਨਾਲ ਸੈਲੂਨ, ਹਜ਼ਾਮਤ ਦੀਆਂ ਦੁਕਾਨਾਂ ਆਦਿ ਬੰਦ ਰਹਿਣਗੀਆਂ। ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਚੀਜ਼ਾਂ ਦੀ ਆਗਿਆ ਰਹੇਗੀ ਅਤੇ ਸ਼ ਰਾ ਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।