ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰਦਿਹਾੜੇ 'ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾਦੁਸ਼ਮਣ ਕੋਵਿਡ-19 'ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀਅਪੀਲ ਕੀਤੀ ਹੈ।ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਨਾਕੇ 'ਤੇ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆਂ 'ਤੇ ਹੋਏ ਹ ਮ ਲੇ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈਅਰਦਾਸ ਕਰਕੇ ਮਨਾਇਆ ਜਾਵੇ।
ਉੱਥੇ ਹੀ ਕੈਪਟਨ ਨੇ ਕਿਹਾ ਕਿ ਉਹ ਇਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਕਿ ਕੋਈ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰੇ ਅਤੇ ਇਸੇ ਲਈ ਉਨ੍ਹਾਂ ਪੰਜਾਬ ਪੁਲਿਸ ਨੂੰ ਪੂਰੀਆਂ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਏ.ਐੱਸ.ਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਨਾਕਾ ਪਾਰਟੀ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਪੇਸ਼ੇਵਰ ਤਰੀਕੇ ਨਾਲ ਇਸ ਸਾਰੇ ਮਸਲੇ ਨੂੰ ਸੰਭਾਲਿਆ। ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮ ਹਾਮਾ ਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ।