ਕਰਫਿਊ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਨੇ ਬਦਲੇ ਹੁਕਮ, ਹੁਣ ਹੁਣੇ ਕਰਤਾ ਨਵਾਂ ਐਲਾਨ

Tags

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ। ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ ਦੇ ਅਰਸੇ ਦੌਰਾਨ ਵੀ ਕਿਸੇ ਕਿਸਮ ਦੀ ਢਿੱਲ ਜਾਂ ਛੋਟ ਨਾ ਦਿੱਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰਮਜ਼ਾਨ ਲਈ ਲੋਕਾਂ ਨੂੰ ਕੋਈ ਵੀ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤੇ ਜਾਣੇ ਚਾਹੀਦੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਕੇਂਦਰੀ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਮੁਲਕ ਵਿੱਚ 20 ਅਪਰੈਲ ਤੋਂ ਗ਼ੈਰ-ਸੀਮਿਤ ਵਾਲੇ ਐਲਾਨੇ ਜ਼ੋਨਾਂ ਲਈ ਢਿੱਲ ਦੇਣ ਦੇ ਪਿਛੋਕੜ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਹਾਲਾਂਕਿ ਜ਼ਮੀਨੀ ਹਕੀਕਤ ਬਾਰੇ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਦਾ ਦ੍ਰਿੜ ਵਿਚਾਰ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਣਕ ਦੀ ਵਾਢੀ ਅਤੇ ਖਰੀਦ ਕਾਰਜਾਂ ਦੇ ਨਾਲ-ਨਾਲ ਵੱਖ-ਵੱਖ ਉਦਯੋਗਿਕ/ਭੱਠੇ ਅਤੇ ਉਸਾਰੀ ਗਤੀਵਿਧੀਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਰਹਿਣ ਦੀ ਵਿਵਸਥਾ ਹੈ, ਨਾਲ ਸਬੰਧਤ ਪਹਿਲਾਂ ਕੀਤੇ ਐਲਾਨਾਂ ਨੂੰ ਛੱਡ ਕੇ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ। ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫ਼ੈਸਲਾ ਲਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 'ਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ।