ਪੰਜਾਬ ਸਰਕਾਰ ਨੇ ਵਾਪਸ ਲਿਆ ਆਹ ਵੱਡਾ ਫੈਸਲਾ

Tags

ਪੰਜਾਬ ਸਰਕਾਰ ਨੇ ਪ੍ਰੈਸ ਨੋਟ ਜਾਰੀ ਕਰਨ ਤੋਂ 2 ਘੰਟੇ ਬਾਅਦ ਹੀ ਵਿੱਦਿਅਕ ਅਦਾਰੀਆਂ ਵਿਚ 30 ਜੂਨ ਤਕ ਛੁੱਟੀਆਂ ਦਾ ਫੈਸਲਾ ਵਾਪਸ ਲਿਆ ਹੈ ਇਸ ਬਾਰੇ ਮੁੱਖ ਮੰਤਰੀ ਦਫਤਰ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਪੰਜਾਬ ਸਰਕਾਰ ਪਿਛਲੇ ਕਈ ਦਿਨਾਂ ਤੋਂ ਫੈਸਲੇ ਲੈ ਕੇ ਫਿਰ ਵਾਪਸ ਲੈ ਰਹੀ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਕਰਫਿਊ ਦਾ ਫੈਸਲਾ ਲੈ ਕੇ ਵਾਪਸ ਲੈ ਲਿਆ ਸੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਾਉਣ ਤੋਂ ਪਹਿਲਾਂ ਪੰਜਵੀਂ ਕਲਾਸ ਦੇ ਤਿੰਨ ਪੇਪਰ ਲਏ ਸੀ ਤੇ ਹੁਣ ਮੰਤਰੀ ਮੰਡਲ ਨੇ ਬਾਕੀ ਦੋ ਪੇਪਰ ਰੱਦ ਕਰਨ ਦਾ ਫੈਸਲਾ ਲਿਆ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ‘ਚ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਨੂੰ ਕੋਰੋਨਾ ਫੈਲਣ ਤੋਂ ਰੋਕਣ ਲਈ ਲੌਕਡਾਊਨ ਕਾਰਨ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਤੋਂ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦਾ ਨੁਕਸਾਨ ਘੱਟ ਤੋਂ ਘੱਟ ਹੋ ਸਕੇ।

ਸਿੰਗਲਾ ਨੇ ਦੱਸਿਆ ਕਿ ਹੁਣ ਇੱਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਲਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਕਰਫਿਊ ਤੋਂ ਪਹਿਲਾਂ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਪੇਪਰਾਂ ਦੇ ਅਧਾਰ ‘ਤੇ ਹੀ ਅਗਲੀਆਂ ਕਲਾਸਾਂ ‘ਚ ਭੇਜ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਕਲਾਸ ਸੰਬੰਧੀ ਪ੍ਰੈਕਟੀਕਲ ਪ੍ਰੀਖਿਆਵਾਂ ਰਹੀ ਗਈਆਂ ਸੀ ਪਰ ਹੁਣ ਬੋਰਡ ਕੋਈ ਹੋਰ ਪੇਪਰ ਲਏ ਬਗੈਰ ਦੋਵਾਂ ਕਲਾਸਾਂ ਦੇ ਨਤੀਜੇ ਐਲਾਨ ਕਰੇਗਾ।