ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਕੋਰੋਨਾਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਪਤਨੀ, ਧੀ ਤੇ ਚਾਚੀ ਕੋਰੋਨਾਵਾਇਰਸ ਪੌਜ਼ੇਟਿਵ ਹਨ। ਦੱਸ ਦਈਏ ਕਿ ਹਜੂਰੀ ਰਾਗੀ ਨਿਰਮਲ ਸਿੰਘ ਨੇ ਆਈਸੋਲੇਸ਼ਨ ਵਾਰਡ ‘ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ 'ਤੇ ਗੱਲ ਕੀਤੀ ਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ ‘ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ।
ਹੁਣ ਇਸ ਗੱਲਬਾਤ ਦਾ ਆਡੀਓ ਵਾਇਰਲ ਹੋ ਗਿਆ ਹੈ। ਉਸ ਤੋਂ ਬਾਅਦ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।