ਜਲੰਧਰ ਦੇ ਇਸ ਪਿੰਡ ਵਿੱਚ ਮਹਿਲਾਵਾਂ ਦੇ ਰਹੀਆਂ ਹਨ ਠੀਕਰੀ ਪਹਿਰਾ

Tags

ਪੰਜਾਬ ਅੰਦਰ ਕਰਫਿਊ ਜਾਰੀ ਹੈ ਤੇ ਕੋਰੋਨਾਵਾਇਰਸ ਦੀ ਲਪੇਟ 'ਚ ਆਉਣ ਵਾਲਿਆਂ ਦੀ ਗਿਣਤੀ 'ਚ ਇਜ਼ਾਫਾ ਵੀ ਲਗਾਤਾਰ ਹੋ ਰਿਹਾ ਹੈ। ਅੱਜ ਪੰਜਾਬ ਅੰਦਰ ਦੋ ਹੋਰ ਕੇਸਾਂ ਦੀ ਪੁਸ਼ਟੀ ਤੋਂ ਬਾਅਦ ਕੋਰੋਨਾ ਨੂੰ ਲੈ ਕੇ ਸਰਕਾਰ ਦੀ ਚਿੰਤਾ ਵਧਦੀ ਨਜ਼ਰ ਆ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਚਲਾਂਗ ਵਿੱਚ ਔਰਤਾਂ ਵੱਲੋਂ ਠੀਕਰੀ ਪਹਿਰਾ ਦਿੱਤਾ ਜਾ ਰਿਹਾ ਹੈ। ਇਸੇ ਲੜ੍ਹੀ ਤਹਿਤ ਦੂਜੀ ਖ਼ਬਰ ਬਰਨਾਲਾ ਤੋਂ ਹੈ ਜਿੱਥੋਂ ਦੇ ਸੇਖਾ ਰੋਡ ਵਿਖੇ ਰਹਿਣ ਵਾਲੀ ਔਰਤ ਦੀ ਰਿਪੋਰਟ ਕਰੋਨਾ ਪੌਜ਼ੇਟਿਵ ਆਈ ਹੈ। ਇਸ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ਕੌਸ਼ਲ ਨੇ ਇਸ ਰਿਪੋਰਟ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ਉਹ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸੂਚੀ ਬਣਾਉਣ ਜਾ ਰਹੇ ਹਨ।ਮੁਹਾਲੀ ਜ਼ਿਲ੍ਹੇ ਦੇ ਡੇਰਾ ਬੱਸੀ 'ਚ 42 ਸਾਲ ਦੇ ਵਿਅਕਤੀ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਵਿਅਕਤੀ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਜਵਾਹਰਪੁਰ ਵਜੋਂ ਹੋਈ ਹੈ ਜਿਸ ਦੀ ਪਿੰਡ 'ਚ ਹੀ ਛੋਟੀ ਜਹੀ ਬੇਕਰੀ ਹੈ। ਮਲਕੀਤ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉੱਥੇ ਕੋਰੋਨਾ ਦੇ ਲੱਛਣਾਂ ਕਰਕੇ ਉਸ ਨੂੰ ਚੰਡੀਗੜ ਦੇ ਸੈਕਟਰ 32 ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।