ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਦੀ ਆਈ ਬਹੁਤ ਬੁਰੀ ਖਬਰ

Tags

ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਸ਼੍ਰੀ ਹਰਿਮੰਦਰ ਸਾਹਿਬ ਦੇ ਪਦਮਸ਼੍ਰੀ ਤੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ (67) ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੂੰ ਬੀਤੀ 30 ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ (ਐਸਜੀਆਰਡੀ) ਤੋਂ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਰੈਫ਼ਰ ਕੀਤਾ ਦਿੱਤਾ ਗਿਆ ਸੀ। ਉਦੋਂ ਉਨ੍ਹਾਂ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਲੱਛਣ ਪਾਏ ਗਏ ਹਨ। ਇਹ ਜਾਣਕਾਰੀ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਦਿੱਤੀ।

ਖਾਲਸਾ ਨੇ ਖੁਦ 2 ਦਿਨ ਪਹਿਲਾਂ ਵਾਇਰਸ ਦੇ ਲੱਛਣਾਂ ਨੂੰ ਵੇਖਦਿਆਂ ਵਿਭਾਗ ਨੂੰ ਸੂਚਿਤ ਕੀਤਾ ਸੀ। ਉਹ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਪਰਤੇ ਸਨ। ਪੰਜਾਬ 'ਚ ਇਸ ਨਾਲ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 46 ਹੋ ਗਈ ਹੈ। ਡਾ. ਸੁਜਾਤਾ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਉਨ੍ਹਾਂ ਦੀ ਟਰੈਵਲ ਹਿਸਟਰੀ ਦਾ ਪਤਾ ਲਗਾ ਰਹੀ ਹੈ। ਵਿਭਾਗ ਵਲੋਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਆਈਸੋਲੇਟ ਕਰਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।