ਦੁਨੀਆ ਭਰ ‘ਚ ਲੋਕ ਕੋਰੋਨਾ ਜਿਹੀ ਭਿਆਨਕ ਮਹਾਮਾਰੀ ਨਾਲ ਲੜ ਰਹੇ ਹਨ। ਦੇਸ਼ ‘ਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੌਕਡਾਊਨ ਕੀਤਾ ਹੋਇਆ ਹੈ ਪਰ ਇਸ ਨਾਲ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬੀ ਗਾਇਕ ਬੱਬਲ ਰਾਏ ਨੇ ਅਪੀਲ ਨੂੰ ਮੰਨਣ ਦੇ ਨਾਲ-ਨਾਲ ‘ਜਾਗੋ ਆਈ ਆ’ ਗੀਤ ਰਾਹੀਂ ਸਰਕਾਰਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਬੱਬਲ ਰਾਏ ਨੇ ਫੇਸਬੁੱਕ ਪੇਜ ‘ਤੇ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇ ਨਾਲ-ਨਾਲ ਸਰਕਾਰ ਨੂੰ ਵੀ ਘੇਰਨ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ਮੈਡੀਕਲ ਸਹੂਲਤਾਂ ਪੱਖੋਂ ਵੀ ਕਈ ਮੁਸ਼ਕਲਾਂ ਆ ਰਹੀਆਂ ਹਨ। ਇਸ ਸਭ ਦਰਮਿਆਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਬੀਤੀ ਰਾਤ 9 ਵਜੇ 9 ਮਿੰਟ ਲਈ ਮੋਮਬੱਤੀਆਂ-ਦੀਵੇ ਬਾਲਣ ਲਈ ਕਿਹਾ ਗਿਆ। ਆਮ ਲੋਕਾਂ ਦੇ ਨਾਲ-ਨਾਲ ਸਿਤਾਰਿਆਂ ਵੱਲੋਂ ਵੀ ਪੀਐਮ ਮੋਦੀ ਦੀ ਇਸ ਅਪੀਲ ਨੂੰ ਮੰਨਿਆ ਗਿਆ।