ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਦੇ ਵਿਕਾਸ ਅਤੇ ਆਰਥਿਕਤਾ ਨੂੰ ਬਹਾਲ ਕਰਨ ਵਾਸਤੇ ਸਰਕਾਰ ਨੂੰ ਸਮੁੱਚੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੇ ਸਮੂਹ ਦੇ ਮਾਹਰਾਂ ਨੇ ਮੁੱਖ ਮੰਤਰੀ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਸ਼ੁਰੂਆਤੀ ਮੀਟਿੰਗ ਕੀਤੀ, ਉਨ੍ਹਾਂ ਖੁਲਾਸਾ ਕੀਤਾ ਕਿ ਮਾਹਰ ਸਮੂਹ ਦੇ ਨਾਲ ਰਾਜ ਸਰਕਾਰ ਨੂੰ ਸੇਧ ਦੇਣ ਲਈ ਡਾ. ਮਨਮੋਹਨ ਸਿੰਘ ਨੂੰ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਪਿਆਰ ਨਾਲ ਸਵੀਕਾਰ ਲਿਆ ਹੈ।
ਉਨ੍ਹਾਂ ਟਵੀਟ ਕੀਤਾ, '' ਅਸੀਂ ਪੰਜਾਬ ਨੂੰ ਆਰਥਿਕ ਵਿਕਾਸ ਦੀ ਰਾਹ 'ਤੇ ਲਿਜਾਣ ਲਈ ਸਖਤ ਮਿਹਨਤ ਕਰ ਰਹੇ ਹਾਂ ਅਤੇ ਕੋਵਿਡ 19 ਤੋਂ ਬਾਅਦ, ਅਸੀਂ ਫਿਰ ਉਸੇ ਪਾਸੇ ਧਿਆਨ ਕੇਂਦਰਤ ਕਰਾਂਗੇ।' ਇਨ੍ਹਾਂ ਸਿਫਾਰਸ਼ਾਂ ਵਿੱਚ ਕੋਵਿਡ-19 ਸੰਕਟ ਤੋਂ ਬਾਅਦ ਸੂਬੇ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿੱਤੀ ਨੀਤੀਗਤ ਪ੍ਰਬੰਧਨ ਅਤੇ ਹੋਰ ਨੀਤੀਗਤ ਉਪਾਅ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਨ੍ਹਾਂ ਦੀ ਸਰਕਾਰ ਨੇ ਕੋਵਿਡ ਉਪਰੰਤ ਸਮੇਂ ਵਿੱਚ ਸੂਬੇ ਦੀ ਅਰਥ ਵਿਵਸਥਾ ਅਤੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਨੀਤੀ ਘੜਨ ਵਾਸਤੇ ਇਕ ਮਹਿਰਾਂ ਦਾ ਗਰੁੱਪ ਬਣਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਕੋਵਿਡ ਤੋਂ ਬਾਅਦ ਉਭਾਰਨ ਲਈ ਨੀੜੀ ਘੜਨ ਵਾਸਤੇ ਮਾਹਿਰ ਦਾ ਗਰੁੱਪ ਬਣਾਇਆ ਹੈ ਜਿਸ ਦੇ ਮੁਖੀ ਪ੍ਰਸਿੱਧ ਅਰਥ ਸ਼ਾਸਤਰੀ ਤੇ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਹਨ। ਮਾਹਿਰਾਂ ਦਾ ਇਹ ਗਰੁੱਪ ਜਿਸ ਵਿੱਚ ਮੰਨੇ-ਪ੍ਰਮੰਨੇ ਅਰਥ ਸ਼ਾਸਤਰੀ ਤੇ ਵੱਡੇ ਉਦਯੋਗਪਤੀ ਵੀ ਹਨ, ਪੰਜਾਬ ਸਰਕਾਰ ਨੂੰ ਛੋਟੇ ਸਮੇਂ (ਇਕ ਸਾਲ) ਅਤੇ ਦਰਮਿਆਨੇ ਸਮੇਂ ਦੇ ਐਕਸ਼ਨ ਪਲਾਨ ਲਈ ਸਿਫਾਰਸ਼ਾਂ ਕਰੇਗਾ।