ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਨਤਕ ਤੌਰ 'ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਂਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨ੍ਹਾਂ ਜਨਤਕ ਤੌਰ 'ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖ਼ਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।