ਪੰਜਾਬੀ ਤਾਂ ਸੰਸਾਰ ਵਿਚ ਦਲੇਰ ਤੇ ਹੌਸਲੇ ਵਾਲੇ ਗਿਣੇ ਜਾਂਦੇ ਹਨ। ਇਸ ਲਈ ਉਨ੍ਹਾਂ ਨੂੰ ਤਾਂ ਬਹਾਦਰ ਬਣ ਕੇ ਆਈ ਮੁਸੀਬਤ ਦਾ ਮੁਕਾਬਲਾ ਕਰਨਾ ਚਾਹੀਦਾ। ਸੰਸਾਰ ਵਿਚ ਜਿਤਨੀਆਂ ਵੀ ਜ਼ੰਗਾਂ ਹੋਈਆਂਹਨ, ਇਤਿਹਾਸ ਗਵਾਹ ਹੈ ਕਿ ਉਨ੍ਹਾਂ ਵਿਚ ਆਧੁਨਿਕ ਹ ਥਿ ਆ ਰਾਂ ਦੀ ਮਹੱਤਤਾ ਤਾਂ ਹੁੰਦੀ ਹੀ ਹੈ ਪ੍ੰਤੂ ਜਿਸ ਦੇਸ ਦੀਆਂ ਫੌਜਾਂ ਦਾ ਮਨੋਬਲ ਉਚਾ ਹੁੰਦਾ ਹੈ, ਉਨ੍ਹਾਂ ਨੇ ਹੀ ਜਿੱਤ ਪ੍ਰਾਪਤ ਕੀਤੀ ਹੈ। ਇਹ ਵੀ ਇਕ ਕਿਸਮ ਦੀ ਜੰਗ ਹੀ ਹੈ। ਹਰ ਰੋਜ ਫੇਸ ਬੁੱਕ, ਵਟਸ ਅਪ, ਇੰਸਟਾਗਰਾਮ ਅਤੇ ਟਵੀਟ ਰਾਹੀਂ ਕੱਚਘਰੜ ਸੰਦੇਸਾਂ ਦਾ ਹੜ੍ਹ ਆਇਆ ਰਿਹਾ ਹੈ।
ਹਰ ਵਿਅਕਤੀ ਵਿਹਲਾ ਬੈਠਾ ਆਪਣੇ ਆਪ ਨੂੰ ਨਾਢੂੰ ਖਾਂ ਸਮਝਦਾ ਹੋਇਆ,ਅਜਿਹੇ ਗੈਰ ਜ਼ਿੰਮੇਵਾਰਾਨਾ ਮੇੈਸਜ ਕਰੀ ਜਾ ਰਿਹਾ ਹੈ, ਜਿਨ੍ਹਾਂ ਦਾ ਲੋਕਾਂ ਦੀ ਮਾਨਸਿਕਤਾ ਉਪਰ ਬੁਰਾ ਪ੍ਭਾਵ ਪੈ ਰਿਹਾ ਹੈ। ਕਈ ਵਿਅਕਤੀ ਆਪਣੇ ਆਪ ਨੂੰ ਡਾਕਟਰ ਲਿਖਕੇ ਸੰਦੇਸ ਭੇਜੀ ਜਾ ਰਹੇ ਹਨ। ਕੋਈ ਚੀਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇਟਲੀ ਆਦਿ ਦਾ ਡਾਕਟਰ ਕਹਿੰਦਾ ਹੈ। ਕਿਸੇ ਨੂੰਕੀ ਪਤਾ ਕਿ ਉਹ ਫਰਜ਼ੀ ਜਾਂ ਅਸਲੀ ਡਾਕਟਰ ਹਨ ਵੀ ਜਾਂ ਨਹੀਂ। ਕੋਈ ਦੇਸੀ ਨੁਕਤੇ ਦੱਸੀ ਜਾ ਰਿਹਾਹੈ। ਲੋਕਾਂ ਨੂੰ ਵਿਸ਼ਵਾਸ ਕਰਨ ਵਿਚ ਮੁਸ਼ਕਲ ਆ ਰਹੀ ਹੈ।