80 ਦਿਨਾਂ ਬਾਅਦ ਮੋਦੀ ਨਿਕਲਿਆ ਬਾਹਰ, ਆ ਕੇ ਕਰਤਾ ਵੱਡ਼ਾ ਐਲਾਨ

Tags

ਚੱਕਰਵਰਤੀ ਤੂਫ਼ਾਨ ਅਮਫਾਨ ਨੇ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਭਾਰੀ ਤਬਾਹੀ ਮਚਾਈ ਹੈ। ਦੋਵੇ ਸੂਬਿਆਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਤੋਂ ਬਾਅਦ ਓਡੀਸ਼ਾ ਦੇ ਅਮਫਾਨ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਦੌਰਾਨ ਓਡੀਸ਼ਾ ਦੇ ਸੀਐੱਮ ਨਵੀਨ ਪਟਨਾਇਕ ਤੇ ਰਾਜਪਾਲ ਗਣੇਸ਼ੀ ਲਾਲ ਮੌਜੂਦ ਸਨ। ਭਾਰਤ ਸਰਕਾਰ ਵਲੋਂ ਅਮਫਾਨ ਚਕਰਵਾਤੀ ਤੂਫਾਨ ਤੋਂ ਪ੍ਰਭਾਵਿਤ ਓਡੀਸ਼ਾ ਲਈ ਸ਼ੁਰੂਆਤ 'ਚ 500 ਕਰੋੜ ਰੁਪਏ ਦਿੱਤੇ ਜਾਣਗੇ।

ਮੁਕੰਮਲ ਸਰਵੇਖਣ ਤੇ ਮੁੜ ਵਸੇਬੇ ਦੀ ਯੋਜਨਾ ਬਣਨ ਮਗਰੋਂ ਹੋਰ ਮਦਦ ਕੀਤੀ ਜਾਵੇਗੀ। ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2 - 2 ਲੱਖ ਦਾ ਮੁਆਵਜ਼ਾ ਤੇ ਜ਼ਖਮੀਆਂ ਨੂੰ 50 - 50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਚ ਅਮਫਾਨਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ ਸੀ।

ਉਨ੍ਹਾਂ ਨਾਲ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਮੌਜੂਦ ਰਹੇ ਸਨ। ਬੰਗਾਲ ਦੇ ਤੂਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੀਐੱਮ ਮੋਦੀ ਨੇ ਕਿਹਾ ਕਿ “ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੇ ਅਮਫਾਨ ਚੱਕਰਵਰਤੀ ਤੂਫ਼ਾਨ ਨਾਲ ਨਜਿੱਠਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਪਰ ਇਸ ਦੇ ਬਾਵਜੂਦ ਅਸੀ 80 ਲੋਕਾਂ ਦੀ ਜਾਨ ਨਹੀਂ ਬਚਾ ਪਾਏ।