ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਕਰਨ ਅਵਤਾਰ ਤੇ ਮੰਤਰੀਆਂ ਦੇ ਵਿਚਕਾਰ ਹੋਇਆ ਵਿਵਾਦ ਸੁਲਝਾ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਆਬਕਾਰੀ ਨੀਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਤੇ ਮੰਤਰੀਆਂ ਦੇ ਵਿਚਕਾਰ ਕਾਫ਼ੀ ਵਿਵਾਦ ਵੱਧ ਗਿਆ ਸੀ। ਜਿਸ ਤੋਂ ਬਾਅਦ ਮੰਤਰੀਆਂ ਵਲੋਂ ਬੈਠਕ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਤੋਂ ਐਕਸਾਈਜ਼ ਮਹਿਕਮੇ ਦਾ ਚਾਰਜ ਵੀ ਵਾਪਸ ਲੈ ਲਿਆ ਸੀ।
ਦੱਸਿਆ ਜਾਂਦਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਵੀ ਮੁਆਫ਼ੀ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਜਾਣਕਾਰੀ ਅਨੁਸਾਰ ਮੁੱਖ ਸਕੱਤਰ ਕਰਨ ਅਵਤਾਰ ਨੇ ਮੀਟਿੰਗ ਵਿੱਚ ਮੁਆਫ਼ੀ ਮੰਗ ਲਈ ਹੈ ,ਜਿਸ ਤੋਂ ਬਾਅਦ ਸਾਰੇ ਕੈਬਨਿਟ ਮੰਤਰੀਆਂ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਮੁਆਫ਼ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਹੀ ਮੁੱਖ ਸਕੱਤਰ ਵਿਰੁੱਧ ਬਗਾਵਤੀ ਸੁਰਾਂ ਚੁੱਕਣ ਵਾਲੇ ਮੰਤਰੀਆਂ ਮਨਪ੍ਰੀਤ ਬਾਦਲ ਤੇ ਚਰਨਜੀਤ ਚੰਨੀ ਨੂੰ ਲੰਚ ‘ਤੇ ਬੁਲਾ ਕੇ ਸ਼ਾਂਤ ਕਰਨ ਦਾ ਹੀਲਾ ਕੀਤਾ ਸੀ।