ਰਾਜ ਵਿੱਚ ਕੋਵਿਡ-19 ਦੇ ਸਕਾਰਾਤਮਕ ਮਾਮਲਿਆਂ ਦੀ ਇੱਕ ਤਾਜ਼ਾ ਲਹਿਰ ਦੇਖਣ ਨੂੰ ਮਿਲੀ ਰਹੀ ਹੈ। ਮੁੱਖ ਤੌਰ ਤੇ ਮਹਾਰਾਸ਼ਟਰ ਦੇ ਨਾਂਦੇੜ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਇਸ ਲਹਿਰ ਦਾ ਕਾਰਨ ਬਣੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਦੀ ਡਾਕਟਰੀ ਜਾਂਚ ਕੀਤੇ ਬਿਨ੍ਹਾਂ ਨਹੀਂ ਜਾਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਖ਼ਬਰਾਂ ਮਿਲੀਆਂ ਹਨ ਕਿ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਗੁਪਤ ਤਰੀਕੇ ਨਾਲ ਰਾਜ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਉਹ ਵੱਖਰੇ ਹੋਣ ਤੋਂ ਬਚ ਸਕਣ।
ਉਨ੍ਹਾਂ ਨੇ ਕਿਹਾ ਕਿ ਸਕਾਰਾਤਮਕ ਪਾਏ ਗਏ ਲੋਕਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਦੂਸਰੇ ਸਰਕਾਰੀ ਕੇਂਦਰਾਂ ਵਿੱਚ ਵੱਖ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ “ਹੁਣ ਤੱਕ 7000 ਪੰਜਾਬ ਨਿਵਾਸੀ, ਜਿਨ੍ਹਾਂ ਵਿੱਚ ਨਾਂਦੇੜ ਸਾਹਿਬ ਦੇ 3,525 ਤੇ ਰਾਜਸਥਾਨ ਦੇ 3000 ਸ਼ਾਮਲ ਹਨ, ਨੂੰ ਪੰਜਾਬ ਲਿਆਂਦਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਲੋਕ ਵੀ ਰਾਜ ਵਿੱਚ ਲਿਆਂਦੇ ਜਾਣਗੇ।” ਇੱਕ ਵੀਡੀਓ ਸੰਦੇਸ਼ ਜਾਰੀ ਕਰ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਸਰਹੱਦ ਜਾਂਚ ਚੌਕੀਆਂ 'ਤੇ ਚੰਗੀ ਤਰ੍ਹਾਂ ਜਾਂਚ ਕੀਤੇ ਜਾਣ ਤੋਂ ਬਗੈਰ ਕਿਸੇ ਵੀ ਪੰਜਾਬ ਦੇ ਵਸਨੀਕ ਨੂੰ ਰਾਜ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।