ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਤਹਿਤ ਲੋਕਾਂ ਦੀ ਸੁਰੱਖਿਆ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਜ਼ਿਆਦਾਤਰ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਦੇ ਨਾਲ ਨਾਲ ਰਿਸੈਪਸ਼ਨ ਕਾਊਂਟਰ, ਮੇਜ਼ ਦੀ ਉੱਪਰਲੀ ਸਤਹਿ, ਦਰਵਾਜ਼ੇ ਦੇ ਹੈਂਡਲ, ਟਾਇਲਟ, ਕੀ-ਬੋਰਡ, ਮਾਊਸ, ਟੈਬਲੈਟਸ ਅਤੇ ਮੇਜ਼ ਸਭ ਤੋਂ ਵੱਧ ਛੂਹਣ ਵਾਲੀਆਂ ਵਸਤਾਂ ਹਨ।
ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਮਹਾਂਮਾਰੀ ਦੇ ਸੰਕ੍ਰਮਣ ਨੂੰ ਰੋਕਣ ਲਈ ਕੰਮ ਵਾਲੇ ਸਥਾਨਾਂ, ਦਫ਼ਤਰਾਂ ਦੀ ਸਫ਼ਾਈ ਅਤੇ ਚਿਹਰਾ ਮੂੰਹ ਨਾ ਛੂਹਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਵਾਇਰਸ ਵੱਖ-ਵੱਖ ਚੀਜ਼ਾਂ ਦੀ ਸਤਹਿ ਉੱਪਰ ਵੱਖ ਵੱਖ ਸਮੇਂ ਤੱਕ ਜੀਵਿਤ ਰਹਿੰਦਾ ਹੈ, ਪਰ ਕੈਮੀਕਲ ਡਿਸਇਨਫੈਕਟੈਂਟ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ। ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ।
ਮੋਬਾਈਲ ਫੋਨ ਅਤੇ ਆਪਣੇ ਚਿਹਰੇ ਮੂੰਹ ਵਿਚਕਾਰ ਸਿੱਧਾ ਸੰਪਰਕ ਹੋਣ ਤੋਂ ਰੋਕਣ ਲਈ ਹੈੱਡਫੋਨ-ਹੈੱਡਸੈੱਟ (ਤਾਰ ਵਾਲੇ, ਬਿਨਾਂ ਤਾਰ ਵਾਲੇ) ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਸੰਭਵ ਹੋਵੇ ਤਾਂ ਮੋਬਾਈਲ ਫੋਨ ਦੀ ਸਪੀਕਰ ਫੋਨ ’ਤੇ ਵਰਤੋਂ ਕੀਤੀ ਜਾਵੇ ਅਤੇ ਆਪਣਾ ਮੋਬਾਈਲ ਸੈੱਟ ਕਿਸੇ ਹੋਰ ਨਾਲ ਸਾਂਝਾ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨ ਵਾਇਰਸ ਦੇ ਫ਼ੈਲਾਅ ਦਾ ਸੰਭਾਵੀਂ ਕਾਰਨ ਹੋ ਸਕਦਾ ਹੈ ਜੋ ਸਿੱਧੇ ਹੀ ਵਰਤੋਂ ਕਰਨ ਵਾਲੇ ਵਿਅਕਤੀ ਦੇ ਚਿਹਰੇ ਤੇ ਮੂੰਹ ਦੇ ਸੰਪਰਕ ਵਿੱਚ ਆਉਂਦਾ ਹੈ, ਭਾਵੇਂ ਹੱਥ ਨਿਯਮਿਤ ਤਰੀਕੇ ਨਾਲ ਧੋਤੇ ਤੇ ਸਾਫ਼ ਕੀਤੇ ਹੋਣ ਪਰ ਇਹ ਸੰਕ੍ਰਮਣ ਦਾ ਇੱਕ ਸੰਭਾਵਿਤ ਸਰੋਤ ਹੋ ਸਕਦਾ ਹੈ।
ਮੋਬਾਈਲ ਫੋਨ ਦੀ ਸਫ਼ਾਈ ਤੋਂ ਪਹਿਲਾਂ ਫੋਨ ਨੂੰ ਬੰਦ ਕੀਤਾ ਜਾਵੇ ਅਤੇ ਜੇਕਰ ਇਸ ਨਾਲ ਕੋਈ ਕਵਰ, ਸਾਮਾਨ ਅਤੇ ਤਾਰਾਂ ਹਨ ਤਾਂ ਉਨ੍ਹਾਂ ਨੂੰ ਉਤਾਰ ਦਿੱਤਾ ਜਾਵੇ, ਮੋਬਾਇਲ ਫੋਨ ਸਾਫ਼ ਕਰਨ ਲਈ ਇੱਕ ਨਰਮ, ਬਿਨ੍ਹਾਂ ਬੁਰ ਤੋਂ, ਵਾਟਰ ਪਰੂਫ਼ ਵਾਈਪ ਦੀ ਵਰਤੋ ਕੀਤੀ ਜਾਵੇ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੋਬਾਈਲ ’ਤੇ ਜੇਕਰ ਬਹੁਤ ਜ਼ਰੂਰੀ ਗੱਲਬਾਤ ਕਰਨੀ ਪੈਂਦੀ ਹੈ ਤਾਂ ਫਿਰ ਉਸ ਤੋਂ ਬਾਅਦ ਹੱਥਾਂ ਨੂੰ ਨਿਯਮਿਤ ਤਰੀਕੇ ਨਾਲ ਸਾਬਣ ਤੇ ਪਾਣੀ ਨਾਲ ਧੋਤਾ ਜਾਵੇ ਜਾਂ 70 ਪ੍ਰਤੀਸ਼ਤ ਆਈਸੋਪ੍ਰੋਪਾਈਲ ਅਲਕੋਹਲ ਯੁਕਤ ਸੈਨੀਟਾਈਜ਼ਰ ਨਾਲ ਸੈਨੇਟਾਈਜ਼ ਕੀਤਾ ਜਾਵੇ । ਮੋਬਾਈਲ ਫੋਨ ਨੂੰ ਕਿਸੇ ਹੋਰ ਸਤਹਿ ’ਤੇ ਰੱਖਣ ਤੋਂ ਪਰਹੇਜ਼ ਕਰਨ।