ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 39 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2400 ਪਾਰ ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 47 ਹੈ। ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7 ਮੌਤਾਂ ਹੋਈਆਂ ਹਨ। ਵੀਰਵਾਰ ਨੂੰ 39 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 15
ਫਾਜ਼ਿਲਕਾ, ਮੁਕਤਸਰ, ਰੋਪੜ, ਨਵਾਂ ਸ਼ਹਿਰ, ਸੰਗਰੂਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 6, ਬਠਿੰਡਾ 3, ਪਠਾਨਕੋਟ ਅਤੇ ਜਲੰਧਰ ਤੋਂ ਚਾਰ-ਚਾਰ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।