ਸਵੇਰ ਹੁੰਦਿਆਂ ਹੀ ਇਸ ਜਗ੍ਹਾ 7 ਜਾਣੇ ਆਏ ਕੋਰੋਨਾ ਪਾਜ਼ਟਿਵ

Tags

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 7 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਕੱਲ੍ਹ 24 ਮਈ ਨੂੰ ਮੁਕਤਸਰ ਜ਼ਿਲ੍ਹੇ ਵਿੱਚ 33 ਪਾਜ਼ੇਟਿਵ ਮਾਮਲੇ ਪਾਏ ਗਏ ਸਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਟਿਵ ਮਰੀਜ਼ 52 ਹੋ ਗਏ ਹਨ । 7 ਨਵੇਂ ਆਏ ਪਾਜ਼ੇਟਿਵ ਕੇਸਾਂ 'ਚ 1 ਮਲੋਟ, 1 ਪਿੰਡ ਰੁਪਾਣਾ, 1 ਪਿੰਡ ਹਰੀਕੇ ਕਲਾਂ, 4 ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ। ਕੁਲ ਕੋਰੋਨਾ ਕੇਸਾਂ ਦੀ ਗਿਣਤੀ 124 ਹੈ ਜਿਨ੍ਹਾਂ 'ਚੋਂ 72 ਠੀਕ ਹੋ ਕੇ ਘਰ ਜਾ ਚੁਕੇ ਹਨ। 52 ਐਕਟਿਵ ਕੇਸ ਹਨ।

ਪਿਛਲੇ 24 ਘੰਟਿਆਂ ਵਿਚ ਦੇਸ਼ ਅੰਦਰ ਕੋਰੋਨਾ ਦੇ 16,922 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਕੋਰੋਨਾ ਦਾ ਰਫ਼ਤਾਰ ਹੈ ਪਰ ਇਸ ਦੇ ਨਾਲ ਹੀ ਚੰਗੀ ਖ਼ਬਰ ਇਹ ਵੀ ਹੈ ਕਿ ਵੱਡੀ ਗਿਣਤੀ ਵਿਚ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,71,697 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਰਿਕਾਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ 4 ਲੱਖ 73 ਹਜ਼ਾਰ 105 ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ। ਇਨ੍ਹਾਂ 'ਚੋਂ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,86,514 ਸਰਗਰਮ ਕੇਸ ਹਨ।