ਮੌਸਮ ਵਿਭਾਗ ਨੇ ਦਿੱਤੀ ਵੱਡੀ ਖੁਸ਼ਖਬਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਭਾਰੀ ਮੀਂਹ

Tags

ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਮੌਸਮ ਖੁਸ਼ਗਵਾਰ ਹੋ ਗਿਆ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅਗਲੇ ਕੁਝ ਘੰਟੇ ਅੰਦਰ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦਾ ਅਨੁਮਾਨ ਹੈ ਜਿਸ ਨਾਲ ਚੁੱਬਵੀਂ ਗਰਮੀ ਤੋਂ ਰਾਹਤ ਮਿਲੇਗੀ। ਆਉਣ ਵਾਲੇ ਦਿਨਾਂ ਵਿੱਚ ਰਾਜ ਅੰਦਰ ਖ਼ਾਸਕਰ ਉੱਤਰੀ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਅਜਿਹੀਆਂ ਹੀ ਗਤੀਵਿਧੀਆਂ ਜਾਰੀ ਰਹਿਣਗੀਆਂ। ਇਹ ਚਿਪਚਿਪੀ ਗਰਮੀ ਤੋਂ ਥੋੜੀ ਸਮੇਂ ਲਈ ਰਾਹਤ ਪ੍ਰਦਾਨ ਕਰੇਗੀ, ਪਰ ਤਾਪਮਾਨ ਇਕਸਾਰ ਰਹੇਗਾ।

ਰਾਜ 'ਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਦੀਨਾਨਗਰ, ਪਠਾਨਕੋਟ, ਸੁਲਤਾਨਪੁਰ ਲੋਧੀ, ਬਟਾਲਾ, ਬਿਆਸ, ਜਲੰਧਰ, ਕਪੂਰਥਲਾ, ਨਕੋਦਰ, ਫਗਵਾੜ੍ਹਾ, ਫਿਲੌਰ, ਸ਼ਾਹਕੋਟ, ਹੁਸ਼ਿਆਰਪੁਰ, ਟਾਂਡਾ, ਮੁਕੇਰੀਆਂ, ਦਸੂਆ ਤੇ ਕਾਦੀਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਮਾਨਸੂਨ ਦੇ ਵਧਣ ਨਾਲ, ਪੰਜਾਬ ਵਿੱਚ ਰਾਤ ਤੇ ਸਵੇਰ ਦੀਆਂ ਤੇਜ਼ ਹਵਾਵਾਂ ਦੇ ਸਰਗਰਮ ਰਹਿਣ ਦੀ ਉਮੀਦ ਹੈ, ਜਿਸ ਨਾਲ ਨਮੀ ਵਿੱਚ ਹੋਰ ਵਾਧਾ ਹੋਵੇਗਾ ਤੇ ਰਾਤ ਦਾ ਤਾਪਮਾਨ 28 ਤੋਂ 31 ਸੈਂਟੀਗਰੇਡ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।